7 ਦਿਨ ਤੋਂ ਲਾਪਤਾ ਨੌਜਵਾਨ ਦੀ ਨਹਿਰ ’ਚੋਂ ਮਿਲੀ ਲਾਸ਼, ਪਤਾ ਲੱਗਣ ’ਤੇ ਪਰਿਵਾਰ ਦੇ ਉੱਡੇ ਹੋਸ਼ (ਤਸਵੀਰਾਂ)
Wednesday, Aug 18, 2021 - 06:35 PM (IST)

ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਨੌਜਵਾਨ ਸਰਵਣ ਸਿੰਘ ਦੀ ਜੰਡਿਆਲਾ ਗੁਰੂ ਦੀ ਨਹਿਰ ’ਚੋਂ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਸਰਵਣ ਪਿਛਲੇ ਸੱਤ ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਸ਼ਿਕਾਇਤ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਾਦੀਆਂ ਥਾਣੇ ਵਿੱਚ ਦਰਜ ਕਰਵਾਈ ਸੀ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਰੇਡ ਕਰਨ ਗਈ ਐਕਸਾਈਜ਼ ਟੀਮ ’ਤੇ ਸ਼ਰਾਬੀ ਸਮੱਗਲਰਾਂ ਦਾ ਹਮਲਾ, ਪੁਲਸ ਕਰਮਚਾਰੀ ਦੀ ਪਾੜੀ ਵਰਦੀ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਸਰਵਣ ਸਿੰਘ ਪਿਛਲੇ ਸੱਤ ਦਿਨਾਂ ਤੋਂ ਲਾਪਤਾ ਸੀ। ਉਨ੍ਹਾਂ ਨੇ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੂੰ ਜੰਡਿਆਲਾ ਗੁਰੂ ਤੋਂ ਮ੍ਰਿਤਕ ਦੀ ਲਾਸ਼ ਇਕ ਨਹਿਰ ਵਿਚੋਂ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂ ਇਸ ਤਾਰੀਖ਼ ਤੱਕ ਜਮਾਂ ਕਰਵਾ ਸਕਦੇ ਨੇ ਪਾਸਪੋਰਟ
ਦੂਜੇ ਪਾਸੇ ਪੁਲਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਪੀੜਤ ਪਰਿਵਾਰ ਨੇ ਸ਼ੱਤ ਜਕਾਇਆ ਕਿ ਸਰਵਣ ਸਿੰਘ ਦਾ ਕਤਲ ਹੋਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ ਇਕ ਮਹਿਲਾ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂ ਇਸ ਤਾਰੀਖ਼ ਤੱਕ ਜਮਾਂ ਕਰਵਾ ਸਕਦੇ ਨੇ ਪਾਸਪੋਰਟ