ਗੁਰਦਾਸਪੁਰ : ਨਗਰ ਕੌਂਸਲ ਚੋਣਾਂ ’ਚ ਕਾਂਗਰਸ ਨੇ 29 ਸੀਟਾਂ ’ਤੇ ਹਾਸਲ ਕੀਤੀ ਇਤਿਹਾਸਕ ਜਿੱਤ
Wednesday, Feb 17, 2021 - 01:01 PM (IST)
ਗੁਰਦਾਸਪੁਰ (ਸਰਬਜੀਤ) - ਪੰਜਾਬ 'ਚ 14 ਫਰਵਰੀ ਨੂੰ ਹੋਈਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਪੰਚਾਇਤਾਂ ਦੀਆਂ ਸਥਾਨਕ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕੀਤਾ ਜਾ ਰਿਹਾ ਹੈ। ਅੱਜ ਸਵੇਰੇ 9 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਜੋ ਉਮੀਦਵਾਰਾਂ ਦੀ ਕਿਸਮਤ ਤੈਅ ਕਰੇਗੀ। ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਪੰਚਾਇਤਾਂ ਲਈ 9,222 ਉਮੀਦਵਾਰਾਂ ਨੇ ਚੋਣ ਲੜੀ ਸੀ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ।ਨਗਰ ਕੌਂਸਲ ਗੁਰਦਾਸਪੁਰ ਲਈ ਹੋਈਆਂ ਚੋਣਾਂ ਵਿੱਚ ਕਾਂਗਰਸ ਨੇ 29 ਸੀਟਾਂ ’ਤੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਉਮੀਦਵਾਰਾਂ ਨੇ ਇੱਥੋਂ ਦੀਆਂ ਸਾਰੀਆਂ 29 ਵਾਰਡਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਅਕਾਲੀ ਦਲ ਦੇ 27, ਭਾਜਪਾ ਦੇ 20 ਅਤੇ ਆਮ ਆਦਮੀ ਪਾਰਟੀ ਦੇ 18 ਉਮੀਦਵਾਰ ਚੋਣ ਮੈਦਾਨ ਵਿਚ ਡਟੇ ਸਨ ਪਰ ਕਾਂਗਰਸ ਨੇ ਸਾਰੀਆਂ ਵਾਰਡਾਂ ਵਿਚ ਹੂੰਝਾ ਫ਼ੇਰ ਕੇ ਵਿਰੋਧੀਆਂ ਦਾ ਸਫਾਇਆ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਗੁਰਦਾਸਪੁਰ ਨਗਰ ਨਿਗਮ ਚੋਣਾਂ ਦੇ ਨਤੀਜੇ
ਕੁੱਲ ਵਾਰਡ -29
ਕਾਂਗਰਸ - 13
ਸ਼ੋਅਦ - 0
ਬਸਪਾ - 0
ਆਪ - 0
ਆਜ਼ਾਦ - 0
ਪੜ੍ਹੋ ਇਹ ਵੀ ਖ਼ਬਰ - ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣ 2021 : ਅੰਮ੍ਰਿਤਸਰ ’ਚ ਇਨ੍ਹਾਂ ਉਮੀਦਵਾਰਾਂ ਨੇ ਹਾਸਲ ਕੀਤੀ ਜਿੱਤ
ਦੱਸ ਦੇਈਏ ਕਿ ਇਸ ਵੱਡੀ ਇਤਿਹਾਸਕ ਜਿੱਤ ਨਾਲ ਕਾਂਗਰਸ ਖੇਮਾ ਬਾਗੋਬਾਗ ਨਜ਼ਰ ਆ ਰਿਹਾ ਹੈ ਅਤੇ ਗਿਣਤੀ ਕੇਂਦਰ ਮੈਰੀਟੋਰੀਅਸ ਸਕੂਲ ਵਿਖੇ ਪੂਰਾ ਜਸ਼ਨ ਦਾ ਮਾਹੌਲ ਹੈ। ਦੂਜੇ ਪਾਸੇ ਵਿਰੋਧੀ ਖੇਮਿਆਂ ਵਿਚ ਮਾਯੂਸੀ ਛਾਈ ਹੋਈ ਹੈ। ਜੇਤੂ ਉਮੀਦਵਾਰ ਇਸ ਵਿਲੱਖਣ ਜਿੱਤ ਦਾ ਸਿਹਰਾ ਹਲਕੇ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਸਿਰ ਬੰਨ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜਿੱਤ ਵਿਧਾਇਕ ਵਲੋਂ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕੰਮਾਂ ਕਰਕੇ ਸੰਭਵ ਹੋਈ ਹੈ। ਇਸ ਮੌਕੇ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਵਿਕਾਸ ਕੰਮਾਂ ਨੂੰ ਵੇਖ ਕੇ ਹੀ ਵੋਟ ਪਾਈ ਹੈ।
ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ