ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ ਇੱਕ ਦਿਨ ’ਚ 20,000 ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ
Wednesday, Jul 21, 2021 - 06:40 PM (IST)
ਗੁਰਦਾਸਪੁਰ (ਹਰਮਨ) - ਕੋਰੋਨਾ ਵਾਇਰਸ ਦੇ ਕਹਿਰ ਨੂੰ ਰੋਕਣ ਲਈ ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ ਇੱਕੋ ਦਿਨ ਦੌਰਾਨ ਕਰੀਬੀ ਹਜ਼ਾਰ ਲੋਕਾਂ ਨੂੰ ਵੈਕਸੀਨ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ 20,000 ਕੋਵਿਡ ਵਿਰੋਧੀ ਵੈਕਸੀਨ ਲਗਾਈ ਗਈ। ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਨੂੰ ਵੀਹ ਹਜ਼ਾਰ ਵੈਕਸੀਨ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ ਅਤੇ ਜ਼ਿਲ੍ਹਾ ਵਾਸੀਆਂ ਨੇ ਵੈਕਸੀਨ ਲਗਾਉਣ ਵਿੱਚ ਪੂਰਾ ਸਹਿਯੋਗ ਦਿੱਤਾ ਅਤੇ ਸਾਰੀ ਵੈਕਸੀਨ ਲੱਗ ਗਈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਵੈਕਸੀਨ ਲਗਾਉਣਾ ਬਹੁਤ ਜ਼ਰੂਰੀ ਹੈ। ਇਸ ਪ੍ਰਤੀ ਲੋਕ ਦਿਨੋ ਦਿਨ ਸੰਜੀਦਾ ਹੋ ਰਹੇ ਹਨ, ਜੋ ਵਧੀਆ ਸੰਕੇਤ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਜਾਂ 18 ਸਾਲ ਤੋਂ ਉੱਪਰ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਾਉਣ ਲਈ ਯੋਗ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਜਿਹੜੇ ਲੋਕਾਂ ਨੇ ਅਜੇ ਤਕ ਵੈਕਸੀਨ ਨਹੀਂ ਲਗਾਈ, ਉਹ ਵੈਕਸੀਨ ਜਰੂਰ ਲਗਵਾਉਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਾਉਣ ਦੇ ਨਾਲ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪੁੱਤ ਨੇ ਪੈਰਾਂ ’ਤੇ ਕਰੰਟ ਲੱਗਾ ਪਿਓ ਨੂੰ ਦਿੱਤੀ ਦਰਦਨਾਕ ਮੌਤ, ਫਿਰ ਰਾਤੋ-ਰਾਤ ਕਰ ਦਿੱਤਾ ਸਸਕਾਰ
ਡਿਪਟੀ ਕਮਿਸ਼ਨਰ ਨੇ ਵੈਕਸੀਨੇਸ਼ਨ ਅਭਿਆਨ ਲਈ ਸਮੂਹ ਸਿਵਲ ਅਤੇ ਸਿਹਤ ਅਧਿਕਾਰੀਆਂ ਵਲੋਂ ਕੀਤੇ ਗਏ ਯਤਨਾਂ ਦੀ ਸਰਾਹਨਾ ਕਰਦਿਆਂ ਕਿ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਪੂਰੀ ਮਿਹਨਤ ਤੇ ਤਨਦੇਹੀ ਨਾਲ ਅੱਜ ਦੇ ਮਿਸ਼ਨ ਨੂੰ ਕਾਮਯਾਬ ਕੀਤਾ ਅਤੇ ਮਿਲੇ ਟਾਸਕ ਨੂੰ ਸਫਲਤਾਪੂਰਵਕ ਸੰਪੰਨ ਕੀਤਾ। ਇਸ ਤੋ ਪਹਿਲਾਂ ਅੱਜ ਸਵੇਰੇ ਕਰੀਬ 8 ਵਜੇ ਤੋਂ ਸ਼ੁਰੂ ਹੋਏ ਇਸ ਅਭਿਆਨ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰਾਂ ਵਲੋਂ ਪਨਿਆੜ, ਰਾਮ ਨਗਰ, ਵਡਾਲਾ ਬਾਗਰ, ਕਲਾਨੋਰ, ਮਸਤਕੋਟ, ਕਾਹਨੂੰਵਾਨ , ਬਟਾਲਾ ਆਦਿ ਜ਼ਿਲ੍ਹੇ ਅੰਦਰ ਬਣੇ ਵੈਕਸ਼ੀਨੇਸ਼ਨ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਵੈਕਸ਼ੀਨੇਸ਼ਨ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਅਜੇ ਤਕ ਵੈਕਸੀਨ ਨਹੀਂ ਲਗਾਈ, ਉਹ ਵੈਕਸੀਨ ਜ਼ਰੂਰ ਲਗਾਉਣ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਦੋਸਤ ਦੀ ਮਦਦ ਕਰਨ ਗਏ ਨੌਜਵਾਨ ਦਾ ਸ਼ਰੇਆਮ ਬਾਜ਼ਾਰ ’ਚ ਗੋਲੀਆਂ ਮਾਰ ਕਤਲ (ਤਸਵੀਰਾਂ)