ਸਿਰ 'ਚ ਇੱਟਾਂ ਮਾਰ ਕੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਲਾਸ਼ ਵੇਖ ਕੰਬ ਜਾਵੇਗੀ ਰੂਹ

10/16/2020 1:22:18 PM

ਗੁਰਦਾਸਪੁਰ (ਗੁਰਪ੍ਰੀਤ) : ਜ਼ਿਲ੍ਹੇ ਦੇ ਪਿੰਡ ਮਾਨਚੌਕ 'ਚ ਇਕ ਵਿਅਕਤੀ ਦੇ ਸਿਰ 'ਚ ਇੱਟਾਂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਜਿਸ ਦੀ ਲੰਬੀ ਉਮਰ ਲਈ ਲਿਆ ਸੀ ਵਰਤ ਦਾ ਸਾਮਾਨ, ਉਸੇ ਨੇ ਸੁੱਤੀ ਪਈ ਨੂੰ ਦਿੱਤੀ ਖ਼ੌਫ਼ਨਾਕ ਮੌਤ
PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਮਲਕੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਸਵੇਰੇ ਪਤਾ ਲੱਗਾ ਕਿ ਪਿੰਡ ਦੀ ਪੁਰਾਣੀ ਡਿਸਪੈਂਸਰੀ ਕੋਲ ਬਣੇ ਹੋਮ ਗਾਰਡ ਦੇ ਪੁਰਾਣੇ ਕੁਆਟਰਾਂ 'ਚ ਇਕ ਲਾਸ਼ ਪਈ ਹੋਈ ਹੈ। ਮੌਕੇ 'ਤੇ ਜਾ ਕੇ ਦੇਖਿਆ ਤਾਂ ਉਹ ਬਿੱਟੂ (40) ਦੀ ਲਾਸ਼ ਸੀ, ਜੋ ਰਾਮਨਗਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਲਾਸ਼ ਕੋਲ ਸ਼ਰਾਬ ਦੀਆਂ ਬੋਤਲਾਂ ਵੀ ਪਈਆਂ ਹੋਈਆਂ ਸਨ, ਜਿਸ ਤੋਂ ਲੱਗਦਾ ਹੈ ਕਿ ਸ਼ਰਾਬ ਨੂੰ ਲੈ ਕੇ ਉਸ ਦਾ ਝਗੜਾ ਹੋਇਆ ਹੈ। ਦੂਜੇ ਪਾਸੇ ਐੱਸ.ਐੱਚ.ਓ. ਸਿਟੀ ਜਸਬੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਸਿਰ 'ਚ ਇੱਟਾਂ ਮਾਰ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗਠਜੋੜ ਟੁੱਟਣ ਤੋਂ ਬਾਅਦ ਪਾਰਟੀਆਂ ਨੂੰ ਮਜਬੂਤ ਕਰਨ 'ਚ ਲੱਗੇ ਅਕਾਲੀ ਦਲ ਅਤੇ ਭਾਜਪਾ

PunjabKesari


Baljeet Kaur

Content Editor Baljeet Kaur