ਗੁਰਦਾਸਪੁਰ : ਸਹੁਰਾ ਪਰਿਵਾਰ ਤੋਂ ਦੁਖੀ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ

Wednesday, Oct 30, 2019 - 01:19 PM (IST)

ਗੁਰਦਾਸਪੁਰ : ਸਹੁਰਾ ਪਰਿਵਾਰ ਤੋਂ ਦੁਖੀ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ

ਗੁਰਦਾਸਪੁਰ (ਵਿਨੋਦ) : ਪਤਨੀ ਅਤੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਇਕ ਵਿਅਕਤੀ ਨੇ ਘਰ 'ਚ ਹੀ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮ੍ਰਿਤਕ ਧਰਮਿੰਦਰ ਸਿੰਘ ਪੁੱਤਰ ਚਤਰ ਸਿੰਘ ਵਾਸੀ ਗੁਰਦਾਸਪੁਰ ਦੇ ਕਮਰੇ 'ਚੋਂ ਮਿਲੇ ਸੁਸਾਈਡ ਨੋਟ ਦੇ ਆਧਾਰ 'ਤੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਸਹੁਰਾ ਸੁਖਵਿੰਦਰ ਸਿੰਘ ਵਾਸੀ ਝੋਰ ਸਿੱਧਵਾਂ ਵਿਰੁੱਧ ਕੇਸ ਦਰਜ ਕੀਤਾ ਹੈ।

ਸਿਟੀ ਪੁਲਸ ਸਟੇਸ਼ਨ ਇੰਚਾਰਜ ਕੁਲਵੰਤ ਸਿੰਘ ਅਨੁਸਾਰ ਮ੍ਰਿਤਕ ਧਰਮਿੰਦਰ ਸਿੰਘ ਦੇ ਭਰਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਪਹਿਲੀ ਪਤਨੀ ਤੋਂ ਤਲਾਕ ਹੋਣ ਕਾਰਣ ਉਸ ਦਾ ਦੂਜਾ ਵਿਆਹ ਪਰਮਜੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਝੋਰ ਸਿੱਧਵਾਂ ਨਾਲ ਲਗਭਗ 4 ਸਾਲ ਪਹਿਲਾਂ ਹੋਇਆ ਸੀ। ਪਰ 3-4 ਮਹੀਨਿਆਂ ਤੋਂ ਦੋਵਾਂ 'ਚ ਲੜਾਈ ਰਹਿਣ ਕਾਰਣ ਪਰਮਜੀਤ ਕੌਰ ਪੇਕੇ ਘਰ ਰਹਿ ਰਹੀ ਸੀ ਅਤੇ ਦੋਵਾਂ 'ਚ ਚੱਲ ਰਹੇ ਵਿਵਾਦ ਦਾ ਕੇਸ ਪੁਲਸ ਦੇ ਵੂਮੈਨ ਸੈੱਲ ਕੋਲ ਚੱਲ ਰਿਹਾ ਸੀ। ਬੀਤੇ ਦਿਨ ਹੀ ਦੋਵੇਂ ਵੂਮੈਨ ਸੈੱਲ 'ਚ ਪੇਸ਼ ਹੋਏ ਸਨ। ਧਰਮਿੰਦਰ ਆਪਣੇ ਘਰ 'ਚ ਇਕੱਲਾ ਹੀ ਰਹਿੰਦਾ ਸੀ।
PunjabKesariਪੁਲਸ ਅਧਿਕਾਰੀ ਨੇ ਦੱਸਿਆ ਕਿ ਧਰਮਿੰਦਰ ਜਿਸ ਠੇਕੇਦਾਰ ਕੋਲ ਕੰਮ ਕਰਦਾ ਸੀ, ਜਦ ਉਸ ਠੇਕੇਦਾਰ ਨੇ ਉਸ ਨੂੰ ਫੋਨ ਕੀਤਾ ਤਾਂ ਉਸ ਨੇ ਕੋਈ ਜਵਾਬ ਨਾ ਦਿੱਤਾ ਤਾਂ ਠੇਕੇਦਾਰ ਦਾ ਆਦਮੀ ਖੁਦ ਹੀ ਘਰ ਆਇਆ। ਉਕਤ ਵਿਅਕਤੀ ਨੇ ਧਰਮਿੰਦਰ ਦੇ ਨਾਲ ਵਾਲੇ ਘਰ 'ਚ ਰਹਿੰਦੇ ਉਸ ਦੇ ਭਰਾ ਹਰਜਿੰਦਰ ਸਿੰਘ ਨੂੰ ਦੱਸਿਆ ਕਿ ਧਰਮਿੰਦਰ ਦੇ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਹੈ ਅਤੇ ਉਹ ਜਵਾਬ ਨਹੀਂ ਦੇ ਰਿਹਾ ਹੈ ਤਾਂ ਹਰਜਿੰਦਰ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਨੇ ਇਕ ਬੱਚੇ ਨੂੰ ਕੰਧ ਦੇ ਰਸਤੇ ਧਰਮਿੰਦਰ ਦੇ ਘਰ ਭੇਜ ਕੇ ਜਦ ਮੇਨ ਦਰਵਾਜ਼ਾ ਖੋਲ੍ਹ ਕੇ ਅੰਦਰ ਕਮਰੇ 'ਚ ਵੇਖਿਆ ਤਾਂ ਧਰਮਿੰਦਰ ਪੱਖੇ ਨਾਲ ਲਟਕਿਆ ਹੋਇਆ ਸੀ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰਨ 'ਤੇ ਪੁਲਸ ਨੇ ਧਰਮਿੰਦਰ ਦੀ ਲਾਸ਼ ਨੂੰ ਫੰਦੇ ਤੋਂ ਉਤਾਰਿਆ। ਜਾਂਚ ਪੜਤਾਲ ਕਰਨ 'ਤੇ ਕਮਰੇ 'ਚੋਂ ਇਕ ਸੁਸਾਈਡ ਨੋਟ ਵੀ ਮਿਲਿਆ, ਜਿਸ ਵਿਚ ਮ੍ਰਿਤਕ ਨੇ ਲਿਖਿਆ ਸੀ ਕਿ ਉਹ ਆਪਣੀ ਪਤਨੀ ਅਤੇ ਸਹੁਰੇ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰ ਰਿਹਾ

PunjabKesariਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਨੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਸਹੁਰਾ ਸੁਖਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।


author

Baljeet Kaur

Content Editor

Related News