ਵਿਅਕਤੀ ਨੂੰ ਬੰਦੀ ਬਣਾ ਢਾਇਆ ਤਸ਼ੱਦਦ, ਵੀਡੀਓ ਵਾਇਰਲ

Tuesday, Jun 16, 2020 - 02:02 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਮਸਰਾਲਾ 'ਚ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਨੂੰ ਬੰਦੀ ਬਣਾ ਉਸ ਦੀ ਕੁੱਟਮਾਰ ਕੀਤੀ ਗਈ ਤੇ ਉਸ ਨੂੰ ਜਾਤੀ ਸੂਚਕ ਸ਼ਬਦ ਬੋਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਵਿਜੇ ਕੁਮਾਰ ਤੇ ਉਸ ਦੇ ਪਰਿਵਾਰ ਸਮੇਤ 4 ਲੋਕਾਂ ਵਲੋਂ ਉਸ ਨੂੰ ਰਾਹ 'ਚੋਂ ਚੁੱਕ ਕੇ ਆਪਣੇ ਘਰ ਲਿਆਂਦਾ ਗਿਆ ਤੇ ਉਸ ਨੂੰ ਬੰਦੀ ਬਣਾ ਕੇ ਕੁੱਟਮਾਰ ਕੀਤੀ ਗਈ ਤੇ ਉਸ ਦੀ ਵੀਡੀਓ ਵਾਇਰਲ ਕਰ ਦਿੱਤੀ। ਪੀੜਤ ਵਿਅਕਤੀ ਨੇ ਪੁਲਸ ਪ੍ਰਸ਼ਾਸਨ ਤੋਂ ਉਕਤ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋਂ : ਪੁਲਸ ਦੀ ਗਲਤੀ ਨਾਲ ਬੁਝ ਗਿਆ ਘਰ ਦਾ ਚਿਰਾਗ, ਸੁਸਾਇਡ ਨੋਟ 'ਚ ਬਿਆਨਿਆ ਦਰਦ

PunjabKesariਦੂਜੇ ਪਾਸੇ ਇਸ ਸਬੰਧੀ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ ਤੇ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਦਕਿ ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਇਸ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰਨ ਮਗਰੋਂ ਪੁਲਸ ਮੁਲਾਜ਼ਮਾਂ ਵਲੋਂ ਜੋਗਿੰਦਰ ਸਿੰਘ ਨੂੰ ਘਰ 'ਚੋਂ ਛੁਡਵਾ ਕੇ ਲਿਆਂਦਾ ਗਿਆ ਬਾਵਜੂਦ ਇਸ ਦੇ ਪੁਲਸ ਵਲੋਂ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਫਿਲਹਾਲ ਸਰਪੰਚ ਦੇ ਬਿਆਨ ਨੇ ਪੁਲਸ ਦੀ ਕਾਰਵਾਈ ਨੂੰ ਸਵਾਲਾਂ ਦੇ ਘੇਰੇ 'ਚ ਲਿਆ ਖੜ੍ਹਾ ਕੀਤਾ ਹੈ। 

ਇਹ ਵੀ ਪੜ੍ਹੋਂ : ਵੱਡੀ ਵਾਰਦਾਤ, ਭਤੀਜੇ ਨੇ ਪਹਿਲਾਂ ਤਾਏ ਦਾ ਕੀਤਾ ਕਤਲ ਫਿਰ ਖੁਦ ਨੂੰ ਵੀ ਮਾਰੀ ਗੋਲੀ


author

Baljeet Kaur

Content Editor

Related News