ਗੁਰਦਾਸਪੁਰ ਪੁਲਸ ਦਾ ਵੱਡਾ ਐਕਸ਼ਨ: ਪੈਟਰੋਲ ਪੰਪ ''ਤੇ ਫਾਇਰਿੰਗ ਕਰਨ ਵਾਲਾ ਮੁਕਾਬਲੇ ਪਿੱਛੋਂ ਜ਼ਖਮੀ ਹਾਲਤ ''ਚ ਕਾਬੂ

Thursday, Jun 11, 2026 - 12:30 AM (IST)

ਗੁਰਦਾਸਪੁਰ ਪੁਲਸ ਦਾ ਵੱਡਾ ਐਕਸ਼ਨ: ਪੈਟਰੋਲ ਪੰਪ ''ਤੇ ਫਾਇਰਿੰਗ ਕਰਨ ਵਾਲਾ ਮੁਕਾਬਲੇ ਪਿੱਛੋਂ ਜ਼ਖਮੀ ਹਾਲਤ ''ਚ ਕਾਬੂ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਬੀਤੇ ਦਿਨੀਂ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਰਾਣਾ ਸ਼ਾਲਾ ਨੇੜੇ ਸਥਿਤ ਪੈਟਰੋਲ ਪੰਪ 'ਤੇ ਹਵਾਈ ਫਾਇਰ ਕਰਨ ਅਤੇ ਇੱਕ ਪ੍ਰਵਾਸੀ ਕੋਲੋਂ ਪਿਸਤੌਲ ਦੀ ਨੋਕ ਤੇ ਮੋਟਰਸਾਈਕਲ ਖੋਹਣ ਦੇ ਮਾਮਲੇ ਵਿੱਚ ਗੁਰਦਾਸਪੁਰ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਇੱਕ ਸ਼ੱਕੀ ਨੌਜਵਾਨ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਮੁਕਾਬਲੇ ਦੌਰਾਨ ਨੌਜਵਾਨ ਦੀ ਲੱਤ 'ਤੇ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਆਦਿੱਤਿਆ ਨੇ ਦੱਸਿਆ ਕਿ ਪੈਟਰੋਲ ਪੰਪ ਹਵਾਈ ਫਾਇਰ ਅਤੇ ਮੋਟਰਸਾਈਕਲ ਖੋਹਣ ਦੇ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੂੰ ਸ਼ੱਕੀ ਵਿਅਕਤੀ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਪੁਲਸ ਟੀਮ ਵੱਲੋਂ ਕਾਰਵਾਈ ਕੀਤੇ ਜਾਣ ਦੌਰਾਨ ਸ਼ੱਕੀ ਨੌਜਵਾਨ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਮੁਕਾਬਲਾ ਹੋਇਆ। ਇਸ ਕਾਰਵਾਈ ਵਿੱਚ ਨੌਜਵਾਨ ਜ਼ਖ਼ਮੀ ਹੋ ਗਿਆ ਅਤੇ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਨਿਕਲੇ ਨੌਜਵਾਨ ਨਾਲ ਵਾਪਰੀ ਅਣਹੋਣੀ! ਮੰਜੀ ਸਾਹਿਬ ਨੇੜੇ ਹੋਈ ਦਰਦਨਾਕ ਮੌਤ

ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਸੁਰੱਖਿਆ ਹੇਠ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਗੋਲੀਬਾਰੀ ਦੀ ਘਟਨਾ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਜਲਦ ਹੀ ਹੋਰ ਖੁਲਾਸੇ ਕੀਤੇ ਜਾਣਗੇ। ਪੁਲਸ ਨੇ ਦਾਅਵਾ ਕੀਤਾ ਹੈ ਕਿ ਇਸ ਕਾਰਵਾਈ ਨਾਲ ਮਾਮਲੇ ਨੂੰ ਸੁਲਝਾਉਣ ਵਿੱਚ ਅਹਿਮ ਸਫਲਤਾ ਮਿਲੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News