ਪੰਜਾਬ ਪੁਲਸ ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ (ਵੀਡੀਓ)

Sunday, Mar 24, 2019 - 05:19 PM (IST)

ਗੁਰਦਾਸਪੁਰ (ਦੀਪਕ ਕੁਮਾਰ) : 10 ਦਿਨ ਪਹਿਲਾਂ ਗੁਰਦਾਸਪੁਰ 'ਚ ਇਕ 32 ਸਾਲਾ ਨੌਜਵਾਨ ਜਸਵਿੰਦਰ ਸਿੰਘ ਦੀ ਮੌਤ ਦਾ ਇਨਸਾਫ ਲੈਣ ਲਈ ਮ੍ਰਿਤਕ ਦੀ ਪਤਨੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣੇ ਦਾ ਘਿਰਾਓ ਕੀਤਾ ਗਿਆ। ਦਰਅਸਲ ਮ੍ਰਿਤਕ ਜਸਵਿੰਦਰ ਦੀ ਪਤਨੀ ਪ੍ਰਿਯਾ ਨੇ ਦੋਸ਼ ਲਗਾਇਆ ਕਿ ਜਸਵਿੰਦਰ ਦਾ ਦੋਸਤ ਉਸ ਨੂੰ ਘਰੋਂ ਬੁਲਾ ਕੇ ਲੈ ਗਿਆ ਤੇ ਉਸ ਨੇ ਹੀ ਨਸ਼ੇ ਦਾ ਟੀਕਾ ਲਗਾ ਕੇ ਉਸ ਦੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਇੰਨਾ ਹੀ ਨਹੀਂ ਉਸ ਨੇ ਪੁਲਸ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਕਿ ਪੁਲਸ ਅਧਿਕਾਰੀਆਂ ਵਲੋਂ ਉਸ 'ਤੇ ਆਪਣਾ ਬਿਆਨ ਬਦਲਣ ਲਈ ਦਬਾਅ ਬਣਾਇਆ ਜਾ ਰਿਹਾ ਹੈ। 

ਇਸ ਸਬੰਧੀ ਜਦੋ ਐੱਸ. ਐੱਚ. ਓ. ਕੁਲਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। 

ਜਸਵਿੰਦਰ ਦੀ ਮੌਤ ਦੇ 10 ਦਿਨ ਬਾਅਦ ਪੁਲਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕਰਨਾ ਪੁਲਸ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕਰ ਦਿੱਤਾ ਹੈ। 


author

Baljeet Kaur

Content Editor

Related News