ਪੰਜਾਬ ਪੁਲਸ 'ਤੇ ਕੋਰੋਨਾ ਨੇ ਵਰ੍ਹਾਇਆ ਕਹਿਰ, 40 ਸਾਲਾ ਏ.ਐੱਸ.ਆਈ. ਦੀ ਮੌਤ
Wednesday, Aug 26, 2020 - 11:50 AM (IST)
ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ 'ਚ ਕੋਰੋਨਾ ਕਾਰਨ ਪੰਜਾਬ ਪੁਲਸ ਦੇ ਏ.ਐੱਸ.ਆਈ. ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ 40 ਸਾਲਾ ਹਰੀਸ਼ ਵਾਸੀ ਦੀਨਾਨਗਰ ਵਜੋਂ ਹੈ। ਇਸ ਨਾਲ ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 45 ਹੋ ਚੁੱਕੀ ਹੈ। ਜ਼ਿਲ੍ਹੇ 'ਚ ਹੁਣ ਤੱਕ 1672 ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ 'ਚੋਂ 1210 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : 27 ਸਾਲਾ ਨੌਜਵਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਮਰਨ ਤੋਂ ਪਹਿਲਾਂ ਫੇਸਬੁੱਕ 'ਤੇ ਦੱਸੀ ਦਰਦ ਭਰੀ ਦਾਸਤਾਨ
ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ ਅਤੇ ਇਕ ਦਿਨ 'ਚ 67 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਭਰੀ ਗੱਲ ਇਹ ਰਹੀ ਕਿ ਇਸ ਮਿਆਦ 'ਚ ਕਰੀਬ 63 ਹਜ਼ਾਰ ਮਰੀਜ਼ ਸਿਹਤਯਾਬ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ 67,151 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 32,34,475 ਹੋ ਗਿਆ। ਇਸ ਦੌਰਾਨ 63,173 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 24,67,759 ਹੋ ਗਈ ਹੈ। ਸਿਹਤਮੰਦ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲਿਆਂ 'ਚ 2919 ਦਾ ਵਾਧਾ ਹੋਇਆ ਹੈ ਅਤੇ ਇਨ੍ਹਾਂ ਦੀ ਗਿਣਤੀ 7,07,267 ਹੋ ਗਈ ਹੈ।
ਇਹ ਵੀ ਪੜ੍ਹੋ : ਡਾਕਟਰਾਂ ਦੀ ਲਾਪਰਵਾਹੀ ਕਾਰਨ 22 ਸਾਲਾ ਕੁੜੀ ਦੀ ਮੌਤ, ਦਿਲ ਨੂੰ ਝੰਜੋੜ ਦੇਣਗੇ ਮਾਂ ਦੇ ਬੋਲ