ਗੁਰਦਾਸਪੁਰ ਵਿਖੇ ਰਾਣਾ ਗੁਰਜੀਤ ਸਿੰਘ ਨੇ ਲਹਿਰਾਇਆ ਝੰਡਾ, ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Wednesday, Jan 26, 2022 - 02:13 PM (IST)

ਗੁਰਦਾਸਪੁਰ ਵਿਖੇ ਰਾਣਾ ਗੁਰਜੀਤ ਸਿੰਘ ਨੇ ਲਹਿਰਾਇਆ ਝੰਡਾ, ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿੱਚ 73ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਪਹੁੰਚੇ, ਜਿਨ੍ਹਾਂ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਪੁਲਸ ਅਤੇ ਐੱਨ.ਸੀ.ਸੀ. ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਹਨਾਂ ਨੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸਬ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਬੜੀ ਮੁਸ਼ਕਲ ਨਾਲ ਕਈ ਕੁਰਬਾਨੀਆਂ ਤੋਂ ਬਾਅਦ ਸਾਨੂੰ ਲੋਕਤੰਤਰ ਦਾ ਅਧਿਕਾਰ ਮਿਲਿਆ ਹੈ। ਇਸ ਲਈ ਸਾਨੂੰ ਇਸ ਲੋਕਤੰਤਰ ਵਿਚ ਮਿਲ ਜੁਲ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਈ ਨੌਜਵਾਨਾਂ ਨੇ ਆਪਣੀ ਸ਼ਹੀਦੀ ਦਿੱਤੀ ਹੈ, ਉਨ੍ਹਾਂ ਸ਼ਹੀਦਾਂ ਨੂੰ ਉਹ ਸ਼ਰਧਾਂਜਲੀ ਭੇਂਟ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਵੀ ਪ੍ਰੇਰਿਤ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜੋ ਸ਼ਹੀਦਾਂ ਦੀ ਯਾਦ ਵਿੱਚ ਗੁਰਦਾਸਪੁਰ ਵਿੱਚ ਸ਼ਹੀਦ ਗੈਲਰੀ ਬਣਾਈ ਗਈ ਹੈ, ਉਹ ਉਸ ਤੋਂ ਕਾਫ਼ੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਹੀਦਾਂ ਨੂੰ ਸਮਰਪਿਤ ਸ਼ਹੀਦ ਗੈਲਰੀਆਂ ਬਣਨੀਆਂ ਚਾਹੀਦੀਆਂ ਹਨ। ਉਹ ਆਪਣੇ ਕਪੂਰਥਲੇ ਜ਼ਿਲ੍ਹੇ ਵਿਚ ਅਜਿਹੀ ਸ਼ਹੀਦ ਗੈਲਰੀ ਜ਼ਰੂਰ ਬਣਾਉਣਗੇ। ਇਸ ਮੌਕੇ ਉਨ੍ਹਾਂ ਨੇ ਕੋਈ ਵੀ ਸਿਆਸੀ ਬਿਆਨਬਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ


author

rajwinder kaur

Content Editor

Related News