ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

Thursday, Aug 06, 2026 - 12:25 PM (IST)

ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਕਾਲਜ ਰੋਡ ’ਤੇ ਸਥਿਤ ਸੇਵਾ ਕੇਂਦਰ ’ਚ ਕੰਮ ਕਰਦੇ ਨੌਜਵਾਨ ਵੱਲੋਂ ਮੈਨੇਜਰ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਖਾ ਲਈ , ਜਿਸ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਧਾਰੀਵਾਲ ਪੁਲਸ ਨੇ ਸੇਵਾ ਕੇਂਦਰ ਦੇ ਮੈਨੇਜਰ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ, ਪਰ ਦੋਸ਼ੀ ਅਜੇ ਫਰਾਰ ਹੈ।

ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ

ਇਸ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਨਵਪ੍ਰੀਤ ਸਿੰਘ ਦੀ ਮਾਤਾ ਦਵਿੰਦਰ ਕੌਰ ਪਤਨੀ ਅਰਵਿੰਦਰ ਸਿੰਘ ਵਾਸੀ ਅਟਾਰੀ ਥਾਣਾ ਘੁੰਮਣ ਕਲਾਂ ਨੇ ਦੱਸਿਆ ਕਿ ਉਸ ਦਾ ਮੁੰਡਾ ਨਵਪ੍ਰੀਤ ਸਿੰਘ ਸੇਵਾ ਕੇਂਦਰ ਕਾਲਜ ਰੋਡ ਗੁਰਦਾਸਪੁਰ ਵਿਖੇ ਪ੍ਰਾਈਵੇਟ ਤੌਰ ’ਤੇ ਡਿਊਟੀ ਕਰਦਾ ਸੀ ਅਤੇ ਸੇਵਾ ਕੇਂਦਰ ਦਾ ਮੈਨੇਜਰ ਜਿਸ ਦਾ ਨਾਮ ਹਨੀ ਪੁੱਤਰ ਰਾਜ ਕੁਮਾਰ ਵਾਸੀ ਸਕੀਮ ਨੰਬਰ 7 ਬਲਾਕ ਨੰਬਰ 16 ਫਲੈਟ ਨੰਬਰ 5 ਗੁਰਦਾਸਪੁਰ ਦਾ ਰਹਿਣ ਵਾਲਾ ਹੈ, ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਨਵਪ੍ਰੀਤ ਸਿੰਘ ਆਪਣੇ ਮੈਨੇਜਰ ਤੋਂ ਬਹੁਤ ਦੁਖੀ ਹੈ। ਬੀਤੇ ਦਿਨੀਂ ਉਹ ਘਰੋਂ ਆਪਣੀ ਡਿਊਟੀ ’ਤੇ ਗਿਆ ਸੀ। ਜਿਸ ਤੋਂ ਬਾਅਦ ਨਵਪ੍ਰੀਤ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਉਸ ਨੇ ਲੋਹੇ ਵਾਲਾ ਪੁੱਲ ਵਿਖੇ ਹਨੀ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚ ਕੇ ਨਵਪ੍ਰੀਤ ਸਿੰਘ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਲੈ ਗਏ ਗਏ ਤਾਂ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਨਵਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਸੀ। ਸਬ ਇੰਸਪੈਕਟਰ ਮੋਨਾ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ ਦੋਸ਼ੀ ਹਨੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News