ਐੱਸ.ਜੀ.ਪੀ.ਸੀ. ਚੋਣਾਂ 'ਤੇ ਜਾਣੋ ਕੀ ਬੋਲੇ ਗੋਬਿੰਦ ਸਿੰਘ ਲੌਂਗੋਵਾਲ (ਵੀਡੀਓ)

02/17/2019 12:31:43 PM

ਗੁਰਦਾਸਪੁਰ (ਗੁਰਪ੍ਰੀਤ)— ਐੱਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਐੱਚ ਐੱਸ ਫੂਲਕਾ ਵਲੋਂ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਮਤੇ ਨੂੰ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ, ਇਕ ਧਾਰਮਿਕ ਮੁੱਦਾ ਹੈ ਪਰ ਸਰਕਾਰ ਇਸ 'ਤੇ ਘਟੀਆ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਦੀਆਂ ਚੋਣਾਂ ਗੁਰਦੁਆਰਾ ਚੋਣ ਕਮਿਸ਼ਨ ਵਲੋਂ ਕਰਵਾਈਆਂ ਜਾਂਦੀਆਂ ਹਨ ਤੇ ਫੂਲਕਾ ਨੂੰ ਚਾਹੀਦਾ ਸੀ ਕਿ ਉਹ ਇਸ ਕਮਿਸ਼ਨ ਦੀ ਨਿਯੁਕਤੀ ਲਈ ਸਰਕਾਰ ਕੋਲ ਜਾਂਦੇ ਅਤੇ ਚੋਣ ਕਮਿਸ਼ਨ ਦੀ ਨਿਯੁਕਤੀ ਕਰਵਾਉਂਦੇ। ਲੌਂਗੋਵਾਲ ਨੇ ਕਿਹਾ ਕਿ ਜਦੋਂ ਚੋਣ ਕਮਿਸ਼ਨ ਦੀ ਨਿਯੁਕਤੀ ਹੋ ਜਾਂਦੀ ਹੈ ਤਾਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ।

ਦੱਸਣਯੋਗ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 7 ਅਪ੍ਰੈਲ ਨੂੰ ਗੁਰਦੁਆਰਾ ਦੇ ਪਿੰਡ ਨਿੱਕੇ ਘੁੰਮਣਾ ਦੇ ਗੁਰਦੁਆਰਾ ਅੰਗੀਠਾ ਸਾਹਿਬ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾਵੇਗਾ, ਜਿਸ ਦੀ ਰੂਪ ਰੇਖਾ ਤਿਆਰ ਕਰਨ ਲਈ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇੱਥੇ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਅੰਗੀਠਾ ਸਾਹਿਬ ਦੇ ਪ੍ਰਬੰਧਕ ਬਾਬਾ ਬੁੱਧ ਸਿੰਘ ਜੀ ਸਮੇਤ ਸਿੱਖ ਪੰਥ ਦੇ ਸੰਤ ਮਹਾਪੁਰਸ਼ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵੀ ਮੌਜੂਦ ਰਹੇ।


cherry

Content Editor

Related News