ਗੁਰਦਾਸਪੁਰ ’ਚ ਸ਼ਰੇਆਮ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ''ਤੇ ਕੀਤੇ ਵਾਰ
Friday, Jan 24, 2025 - 06:35 PM (IST)

ਗੁਰਦਾਸਪੁਰ (ਹਰਮਨ)- ਬੀਤੇ ਦਿਨ ਗੁਰਦਾਸਪੁਰ ਸ਼ਹਿਰ ਦੇ ਮੇਹਰ ਚੰਦ ਰੋਡ ’ਤੇ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ। ਜਿਨ੍ਹਾਂ ਵੱਲੋਂ ਇੱਕ ਪੈਦਲ ਜਾ ਰਹੇ ਵਿਅਕਤੀ ’ਤੇ ਹਮਲਾ ਕਰਕੇ ਉਸ ਦੀ ਲੱਤ ਵੱਢ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦਾ ਨਾਮ ਵਿਵੇਕ ਦੱਸਿਆ ਜਾ ਰਿਹਾ ਹੈ ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ ਤੇ ਇੱਥੇ ਕੰਮ ਕਰਦਾ ਹੈ। ਉਹ ਸ਼ਾਮ ਵੇਲੇ ਪੈਦਲ ਜਾ ਰਿਹਾ ਸੀ ਕਿ ਇਸ ਦੌਰਾਨ ਕੁਝ ਨਕਾਬਪੋਸ਼ ਹਥਿਆਰਬੰਦ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਲੱਤ ਗਿੱਟੇ ਕੋਲੋਂ ਵੱਢ ਦਿੱਤੀ, ਜਿਸ ਨੂੰ ਲੋਕਾਂ ਵੱਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8