ਕੈਬਨਿਟ ਮੰਤਰੀ ਬਾਜਵਾ ਦੇ ਬੇਟੇ ਦੀ ਹੋਈ ਤਾਜਪੋਸ਼ੀ

10/07/2019 4:04:46 PM

ਗੁਰਦਾਸਪੁਰ (ਗੁਰਪ੍ਰੀਤ) : ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬੇਟੇ ਰਵੀਨੰਦਨ ਸਿੰਘ ਬਾਜਵਾ ਨੂੰ ਗੁਰਦਾਸਪੁਰ ਤੋਂ ਜ਼ਿਲਾ ਪ੍ਰੀਸ਼ਦ ਦੇ ਚੈਅਰਮੈਨ ਬਣਨ ਤੋਂ ਬਾਅਦ ਅੱਜ ਉਨ੍ਹਾਂ ਦੀ ਤਾਜਪੋਸ਼ੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਵਲੋਂ ਕੁਰਸੀ ਤੇ ਬਿਠਾ ਕੇ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮਨਾਏ ਜਾਣ 'ਤੇ ਕਿਹਾ ਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਮੱਤਭੇਦ ਨਹੀਂ ਹੈ ਉਨ੍ਹਾਂ ਦਾ ਮੱਤਭੇਦ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 550 ਸਾਲਾਂ ਪ੍ਰਕਾਸ਼ ਪੁਰਬ 'ਤੇ ਕਰਵਾਏ ਜਾ ਰਹੇ ਸਮਾਗਮਾਂ 'ਤੇ ਆਪਣਾ ਕਬਜ਼ਾ ਜਮਾਉਣਾ ਚਾਹੁੰਦੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਇਹ ਸਾਂਝੀ ਸਟੇਜ ਹੈ।


 


Baljeet Kaur

Content Editor

Related News