ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਦੇ ਸਕੈੱਚ ਜਾਰੀ

2/13/2020 4:41:19 PM

ਗੁਰਦਾਸਪੁਰ : ਗੁਰਦਾਸਪੁਰ ਦੇ ਕਸਬਾ ਧਾਰੀਵਾਲ 'ਚ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਪੁਲਸ ਵਲੋਂ ਦੋ ਦੋਸ਼ੀਆਂ ਦੇ ਸਕੈੱਚ ਜਾਰੀ ਕਰ ਦਿੱਤੇ ਗਏ ਹਨ। ਇਥੇ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਹਨੀ ਮਹਾਜਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਸ ਦੇ ਪੱਟ 'ਤੇ ਗੋਲੀ ਲੱਗੀ ਜਦਕਿ ਉਸ ਦੇ ਨੇੜੇ ਮੌਜੂਦ ਇਕ ਦੁਕਾਨਦਾਰ ਅਸ਼ੋਕ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਧਾਰੀਵਾਲ ਦੇ ਸਿਰ 'ਤੇ ਗੋਲੀ ਲੱਗ ਗਈ। ਦੋਵਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਅਸ਼ੋਕ ਦੀ ਮੌਤ ਹੋ ਗਈ ਸੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Baljeet Kaur

This news is Edited By Baljeet Kaur