ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)

Thursday, Sep 22, 2022 - 02:39 PM (IST)

ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)

ਗੁਰਦਾਸਪੁਰ (ਵਿਨੋਦ) - ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਵਜੀਰਪੁਰ ਦੇ ਰਹਿਣ ਵਾਲੇ 23 ਸਾਲਾ ਫੌਜੀ ਜਵਾਨ ਦੀ ਡਿਊਟੀ ਦੌਰਾਨ ਭੇਤਭਰੇ ਹਾਲਾਤ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਫੌਜੀ ਜਵਾਨ ਅਮਰਪਾਲ ਸਿੰਘ ਦੀ ਮੌਤ ਹੋ ਜਾਣ ’ਤੇ ਜਿੱਥੇ ਇੱਕ ਪਾਸੇ ਉਸ ਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ, ਉਥੇ ਉਨ੍ਹਾਂ ਨੇ ਦੋਸ਼ ਲਗਾਇਆ ਕਿ ਭਾਰਤੀ ਫੌਜ ਵੱਲੋਂ ਉਨ੍ਹਾਂ ਦੇ ਜਵਾਨ ਪੁੱਤ ਦੀ ਬੇਕਦਰੀ ਕੀਤੀ ਗਈ ਹੈ। ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਫ਼ੌਜੀ ਜਵਾਨ ਲਿਫ਼ਾਫ਼ੇ ਵਿੱਚ ਲਪੇਟ ਕੇ ਪਿੰਡ ਦੇ ਬਾਹਰ ਹੀ ਉਤਾਰ ਕੇ ਚਲੇ ਗਏ। 

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼

ਇਸ ਘਟਨਾ ਦਾ ਪਤਾ ਲੱਗਣ ’ਤੇ ਫ਼ੌਜੀ ਦੇ ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਹੋਈ ਮੌਤ ਦੀ ਜਾਂਚ ਕੀਤੀ ਜਾਏ ਕਿ ਕਿਹੜੇ ਹਾਲਾਤ ’ਚ ਉਸ ਦੀ ਮੌਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਅਮਰਪਾਲ ਖ਼ੁਦਕੁਸ਼ੀ ਕਰਨ ਵਾਲਿਆਂ ਵਿੱਚੋਂ ਨਹੀਂ ਸੀ। ਉਹ ਹਮੇਸ਼ਾ ਹੱਸਦਾ ਰਹਿੰਦਾ ਸੀ ਅਤੇ ਕੋਈ ਤਣਾਅ ਉਸਦੇ ਦਿਮਾਗ ਵਿੱਚ ਨਹੀਂ ਸੀ। ਉਸ ਦੀ ਮੌਤ ਪਿੱਛੇ ਕੋਈ ਨਾ ਕੋਈ ਆਰਮੀ ਦਾ ਹੀ ਅੰਦਰੂਨੀ ਕਾਰਨ ਹੋਣਾ ਹੈ। ਪਰਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਅਮਰਪਾਲ ਨੇ ਢਾਈ ਸਾਲ ਦੇਸ਼ ਦੀ ਸੇਵਾ ਕੀਤੀ ਹੈ। ਇਸ ਲਈ ਉਸ ਨੂੰ ਬਣਦਾ ਸੈਨਿਕ ਸਨਮਾਨ ਦਿੱਤਾ ਜਾਵੇ। ਜਦੋਂ ਤੱਕ ਉਸ ਨੂੰ ਸੈਨਿਕ ਸਨਮਾਨ ਨਹੀਂ ਮਿਲਦਾ, ਉਹ ਉਸ ਦਾ ਸਸਕਾਰ ਨਹੀਂ ਕਰਨਗੇ। 

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ

PunjabKesari

ਪਰਿਵਾਰ ਨੇ ਕਿਹਾ ਕਿ ਫ਼ੌਜੀ ਦੀ ਮ੍ਰਿਤਕ ਦੇਹ ਨੂੰ ਨਾਲ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਅਮਰਪਾਲ ਦੇ ਮਾਤਾ-ਪਿਤਾ ਨੇ ਦੱਸਿਆ ਕਿ ਬੀਤੇ ਦਿਨੀਂ ਸਾਢੇ ਚਾਰ ਵਜੇ ਦੇ ਕਰੀਬ ਅਮਰਪਾਲ ਨਾਲ ਉਨ੍ਹਾਂ ਦੀ ਗੱਲ ਹੋਈ ਸੀ। ਉਸ ਵੇਲੇ ਉਹ ਬਿਲਕੁਲ ਠੀਕ ਸੀ। ਸਵੇਰੇ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਨੇ ਸੂਚਨਾ ਦਿੱਤੀ ਕਿ ਅਮਰਪਾਲ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਸ ਦੀ ਯੁਨਿਟ ਦੇ ਕਿਸੇ ਅਧਿਕਾਰੀ ਨੇ ਉਸ ਦੇ ਪਰਿਵਾਰ ਨੂੰ ਕੋਈ ਇਤਲਾਹ ਨਹੀਂ ਦਿੱਤੀ। ਉਸ ਦੀ ਯੂਨਿਟ ਨਾਲ ਜਦੋਂ ਪਰਿਵਾਰ ਨੇ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਕਿ ਅਮਰਪਾਲ ਦੀ ਸਵੇਰੇ 4 ਤੋਂ 6 ਵਜੇ ਤੱਕ ਡਿਊਟੀ ਸੀ। ਡਿਊਟੀ ਦੌਰਾਨ 5 ਵਜੇ ਦੇ ਕਰੀਬ ਉਹ ਕੱਪੜੇ ਲੈਕੇ ਕਮਰੇ ਵਿੱਚ ਛੱਡਣ ਲਈ ਕਹਿ ਕੇ ਗਿਆ ਅਤੇ ਕਮਰੇ ਵਿੱਚ ਜਾ ਕੇ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਲਈ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

PunjabKesari

ਪਰਿਵਾਰ ਨੇ ਕਿਹਾ ਕਿ ਅਜਿਹਾ ਕੋਈ ਕਾਰਨ ਨਹੀਂ ਸੀ ਕਿ ਅਮਰਪਾਲ ਖ਼ੁਦਕੁਸ਼ੀ ਕਰੇ, ਇਸ ਲਈ ਇਸ ਮਾਮਲੇ ਦੀ ਤਫਤੀਸ਼ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ‌ਦੁਪਹਿਰ ਬਾਅਦ ਅਮਰਪਾਲ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੀ ਅਤੇ ਸ਼ਾਮ ਨੂੰ ਉਸ ਨੂੰ ਆਰਮੀ ਵਾਲੀ ਗੱਡੀ ’ਤੇ ਪਿੰਡ ਲਿਆਂਦਾ ਗਿਆ ਪਰ ਨਾਲ ਆਏ ਸਾਥੀਆਂ ਨੇ ਮ੍ਰਿਤਕ ਦੇਹ ਵਾਲਾ ਬਕਸਾ ਪਿੰਡ ਦੇ ਬਾਹਰ ਹੀ ਉਤਾਰ ਦਿੱਤਾ ਅਤੇ ਵਾਪਸ ਮੁੜ ਗਏ। ਅਮਰਪਾਲ ਦੀ ਮ੍ਰਿਤਕ ਦੇਹ ਲਿਫ਼ਾਫ਼ੇ ਵਿਚ ਬੁਰੇ ਤਰੀਕੇ ਨਾਲ ਲਪੇਟੀ ਹੋਈ ਸੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਅਮਰਪਾਲ ਨੂੰ ਫੌਜ ਵੱਲੋਂ ਮਰਨ ਉਪਰੰਤ ਦਿੱਤਾ ਜਾਣ ਵਾਲਾ ਸੈਨਿਕ ਸਨਮਾਨ ਨਹੀਂ ਦਿੱਤਾ ਜਾਂਦਾ, ਉਹ ਉਸ ਦਾ ਸਸਕਾਰ ਨਹੀਂ ਕਰਨਗੇ।  

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

PunjabKesari

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News