ਪੱਛਮੀ ਬੰਗਾਲ ''ਚ ਡਿਊਟੀ ਦੌਰਾਨ ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਹੋਈ ਮੌਤ
Wednesday, Jan 25, 2023 - 06:23 PM (IST)
ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਜੰਮਪਲ ਫ਼ੌਜੀ ਜਵਾਨ ਕਰਤਾਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ 'ਤੇ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਫ਼ੌਜੀ ਜਵਾਨ ਦੇ ਪਿਤਾ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਕਰਤਾਰ ਸਿੰਘ (38) ਬੰਬੇ ਇੰਜੀਨੀਅਰ 121 ਯੂਨਿਟ ਬੀਨਾਗੁਰੀ, ਵੈਸਟ ਬੰਗਾਲ 'ਚ ਡਿਊਟੀ ਨਿਭਾ ਰਿਹਾ ਸੀ। ਬੀਤੀ 27 ਦਸੰਬਰ ਨੂੰ ਉਸ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਗਿਆ , ਜਿਸ ਦੇ ਚੱਲਦਿਆਂ ਉਸ ਨੂੰ ਆਰਮੀ ਹਸਪਤਾਲ ਕਲੱਕਤਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਮਾਣ ਵਾਲੀ ਗੱਲ, ਦਿੱਲੀ 'ਚ ਹੋਣ ਵਾਲੀ 26 ਜਨਵਰੀ ਦੀ ਪਰੇਡ 'ਚ ਹਿੱਸਾ ਲਵੇਗਾ ਫਿਰੋਜ਼ਪੁਰ ਦਾ ਜਗਰੂਪ
ਮ੍ਰਿਤਕ ਫੌਜੀ ਆਪਣੇ ਪਿੱਛੇ ਪਤਨੀ, ਦੋ ਬੱਚੇ, ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਮ੍ਰਿਤਕ ਫ਼ੌਜੀ ਜਵਾਨ ਦੀ ਦੇਹ ਨੂੰ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਕੋਟਲੀ ਸੂਰਤ ਮੱਲ੍ਹੀ ਵਿਖੇ ਲਿਆਂਦਾ ਜਾਵੇਗਾ ਤੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮ੍ਰਿਤਕ ਫ਼ੌਜੀ ਕਰਤਾਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਦੇ ਲੋਕ , ਪਰਿਵਾਰ ਅਤੇ ਰਿਸ਼ਤੇਦਾਰਾਂ 'ਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ : ਅੰਮ੍ਰਿਤਸਰ 'ਚ ਨਵ-ਜਨਮੇ ਬੱਚੇ ਨੂੰ ਲਿਫ਼ਾਫੇ 'ਚ ਪਾ ਕੇ ਗੰਦੇ ਨਾਲੇ 'ਚ ਸੁੱਟਿਆ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।