ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ

Tuesday, Feb 16, 2021 - 11:52 AM (IST)

ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਟਾਲਾ/ਘੁਮਾਣ (ਬੇਰੀ, ਸਰਬਜੀਤ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ’ਚ ਉਸ ਵੇਲੇ ਦਿਲ ਕੰਬਾਊ ਵਾਰਦਾਤ ਹੋ ਗਈ, ਜਦੋਂ ਸਕੂਲ ਪੇਪਰ ਦੇਣ ਲਈ ਪਹੁੰਚੇ 12ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਵਿਦਿਆਰਥੀ ਦਾ ਕਤਲ ਸਕੂਲ ਦੇ ਬਾਹਰ ਹੀ 2 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਸਿਰ ’ਤੇ ਵਾਰ ਕਰਕੇ ਕੀਤਾ ਗਿਆ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸਿਮਰਨ ਸਿੰਘ ਵਜੋਂ ਹੋਈ ਹੈ, ਜਿਸ ਨਾਲ ਇਕ ਹੋਰ ਵਿਦਿਆਰਥੀ ਸੀ, ਜਿਸ ਨੇ ਆਪਣੀ ਜਾਨ ਉਥੋਂ ਭੱਜ ਕੇ ਬਚਾਈ।

ਪੜ੍ਹੋ ਇਹ ਵੀ ਖ਼ਬਰ - Basant Panchami 2021: ਬਸੰਤ ਪੰਚਮੀ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

ਮਿਲੀ ਜਾਣਕਾਰੀ ਮੁਤਾਬਕ ਸਿਮਰਨ ਸਿੰਘ ਅਤੇ ਹਰਮਨਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਸ਼ੈਰੋਵਾਲ ਦੇ ਸਰਕਾਰੀ ਸਕੂਲ ’ਚ ਪੜ੍ਹਦੇ ਹਨ। ਬੀਤੇ ਦਿਨ ਸਿਮਰਨ ਦਾ 12ਵੀਂ ਕਲਾਸ ਦਾ ਪੇਪਰ ਸੀ, ਜਦਕਿ ਹਰਮਨਦੀਪ ਸਿੰਘ 9ਵੀਂ ਕਲਾਸ ’ਚ ਪੜ੍ਹਦਾ ਸੀ। ਇਥੇ ਇਹ ਵੀ ਦੱਸ ਦਈਏ ਕਿ ਉਕਤ ਦੋਵੇਂ ਵਿਦਿਆਰਥੀ ਜਦੋਂ ਸਕੂਲ ਦੇ ਬਾਹਰ ਗੇਟ ਕੋਲ ਪਹੁੰਚੇ ਤਾਂ 2 ਨੌਜਵਾਨਾਂ ਵੱਲੋਂ ਉਕਤ ਵਿਦਿਆਰਥੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਸਿਮਰਨ ਦੇ ਸਿਰ ’ਤੇ ਕਰੀਬ 3 ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ, ਜਿਸ ਕਾਰਨ ਸਿਮਰਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ- ਪੱਟੀ ਦੇ ਵਾਰਡ ਨੰ-7 'ਚ 'ਆਪ' ਤੇ ਕਾਂਗਰਸ ਦੇ ਸਮਰਥਕਾਂ ’ਚ ਚਲੀਆਂ ਗੋਲੀਆਂ (ਤਸਵੀਰਾਂ)

ਘਟਨਾ ਦਾ ਪਤਾ ਲੱਗਦੇ ਸਾਰ ਅਧਿਆਪਕਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਇਲਾਜ ਲਈ ਲਿਆਦਾ, ਜਿਥੋਂ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਨੂੰ ਦੇਖਦੇ ਸਾਰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ। ਅੰਮ੍ਰਿਤਸਰ ਪੁੱਜਣ ਤੋਂ ਪਹਿਲਾਂ ਸਿਮਰਨ ਨੇ ਰਸਤੇ ’ਚ ਹੀ ਦਮ ਤੋੜ ਦਿੱਤਾ, ਜਦਕਿ ਹਰਮਨਦੀਪ ਸਿੰਘ ਨੇ ਉਸ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ।

ਪੜ੍ਹੋ ਇਹ ਵੀ ਖ਼ਬਰ -ਪਤੀ-ਪਤਨੀ ਦੇ ਰਿਸ਼ਤੇ ‘ਚ ਕਦੇ ਨਾ ਆਉਣ ਦਿਓ ਕੜਵਾਹਟ, ਇਸੇ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਇਸ ਸਬੰਧੀ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਦਾ ਉਸਦੇ ਗੁਆਂਢ ’ਚ ਰਹਿੰਦੇ ਵਿਅਕਤੀ ਨਾਲ ਪਲਾਟ ਦਾ ਝਗੜਾ ਸੀ। ਇਸੇ ਰੰਜ਼ਿਸ਼ ਤਹਿਤ ਗੁਆਂਢੀ ਦੇ ਮੁੰਡੇ ਨੇ ਆਪਣੇ ਸਾਥੀ ਨਾਲ ਮਿਲ ਕੇ ਸਿਮਰਨ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦਿਆਂ ਕਤਲ ਕਰ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - Beauty Tips: ‘ਵੈਕਸਿੰਗ’ ਕਰਦੇ ਸਮੇਂ ਨਹੀਂ ਹੋਵੇਗਾ ਕਦੇ ਵੀ ਦਰਦ, ਕਰੋ ਇਨ੍ਹਾਂ ਤਰੀਕਿਆਂ ਦੀ ਵਰਤੋਂ

ਨੋਟ - ਇਸ ਖ਼ਬਰ ਦੇ ਸੰਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ?

 


author

rajwinder kaur

Content Editor

Related News