ਗੁਰਦਾਸਪੁਰ ਜ਼ਿਮਨੀ ਚੋਣ: ਸੁਨੀਲ ਜਾਖੜ ਹੋ ਸਕਦੇ ਹਨ ਕਾਂਗਰਸ ਦੇ ਉਮੀਦਵਾਰ
Sunday, Sep 17, 2017 - 07:15 PM (IST)
ਜਲੰਧਰ— ਗੁਰਦਾਸਪੁਰ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਸਥਿਤ ਕਪੂਰਥਲਾ ਹਾਊਸ 'ਚ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਆਸ਼ਾ ਕੁਮਾਰੀ ਅਤੇ ਸੁਨੀਲ ਜਾਖੜ ਪਹੁੰਚੇ। ਸੂਤਰਾਂ ਮੁਤਾਬਕ ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਜੰਗ ਦੇ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ। ਕੈਪਟਨ ਨੇ ਕਿਹਾ ਕਿ ਸੁਨੀਲ ਜਾਖੜ ਦੇ ਨਾਂ ਲਈ ਹਾਈਕਮਾਨ ਨੂੰ ਸਿਫਾਰਿਸ਼ ਕੀਤੀ ਜਾ ਸਕਦੀ ਹੈ।
ਹਾਲਾਂਕਿ ਸੁਨੀਲ ਜਾਖੜ ਦੇ ਨਾਂ ਨੂੰ ਲੈ ਕੇ ਕੋਈ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ, ਫਿਲਹਾਲ ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸੁਨੀਲ ਜਾਖੜ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਦੇ ਤੌਰ 'ਤੇ ਉਤਾਰਿਆ ਜਾ ਸਕਦਾ ਹੈ।
