ਵਿਰੋਧੀਆਂ 'ਤੇ ਜੰਮ ਕੇ ਵਰ੍ਹੇ ਜਾਖੜ (ਵੀਡੀਓ)

Sunday, Feb 10, 2019 - 05:23 PM (IST)

ਗੁਰਦਾਸਪੁਰ (ਦੀਪਕ) : ਗੁਰਦਾਸਪੁਰ ਦੇ ਸਾਂਸਦ ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਬਟਾਲਾ ਦੇ ਨਿੱਜੀ ਸਮਾਗਮ 'ਚ ਸ਼ਾਮਲ ਹੋਣ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਵਿਰੋਧੀਆਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਆਧਾਰ ਗਵਾ ਚੁੱਕੀ ਹੈ। ਉਨ੍ਹਾਂ ਸੁਖਬੀਰ ਬਾਦਲ ਦੀ ਹਰਿਆਣਾ ਰੈਲੀ ਸਬੰਧੀ ਬੋਲਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ 'ਚ ਆਪਣਾ ਆਧਾਰ ਗੁਵਾ ਕੇ ਹੁਣ ਹਰਿਆਣੇ ਦੇ ਲੋਕਾਂ 'ਤੇ ਡੋਰੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਵਾਲੇ ਅਕਾਲੀ ਦਲ ਦਾ ਅੰਤ ਨੇੜੇ ਹੈ।  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਗਠਜੋੜ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। 

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਮੇਂ ਕਿਸਾਨਾਂ ਦੀਆਂ ਖੁਦਖੁਸ਼ੀਆਂ ਘੱਟ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਕਰਜ਼ੇ ਕਾਰਨ ਖੁਦਕੁਸ਼ੀ ਕਰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਸਰਕਾਰ ਹੈ। ਕਰਜ਼ਾ ਮੁਆਫੀ ਸਮੱਸਿਆ ਨੂੰ ਜਲਦ ਤੋਂ ਜਲਦ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਵਲੋਂ 10 ਲੱਖ 25 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਟੀਚਾ ਰੱਖਿਆ ਗਿਆ ਹੈ ਤੇ ਹੁਣ ਤੱਕ ਕਰੀਬ ਸਾਢੇ ਪੰਜ ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ ਤੇ ਬਾਕੀ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ। 


author

Baljeet Kaur

Content Editor

Related News