ਹਾਦਸੇ ਤੋਂ ਬਾਅਦ ਮੁੜ ਚੋਣ ਪ੍ਰਚਾਰ 'ਚ ਜੁੱਟੇ ਸਨੀ ਦਿਓਲ (ਵੀਡੀਓ)
Tuesday, May 14, 2019 - 02:02 PM (IST)
ਗੁਰਦਾਸਪੁਰ (ਗੁਰਪ੍ਰੀਤ ਚਾਵਲਾ) - ਬੀਤੇ ਦਿਨ ਚੋਣ ਪ੍ਰਚਾਰ ਦੌਰਾਨ ਵਾਪਰੇ ਸੜਕ ਹਾਦਸੇ 'ਚ ਵਾਲ-ਵਾਲ ਬਚੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਅਤੇ ਅਦਾਕਾਰ ਸੰਨੀ ਦਿਓਲ ਵਲੋਂ ਪੂਰੇ ਜੋਸ਼ ਨਾਲ ਮੁੜ ਪ੍ਰਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸੰਨੀ ਦਿਓਲ ਵਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਰੋਡ ਸ਼ੋਅ ਕੀਤਾ ਜਾ ਰਿਹਾ ਹੈ, ਜੋ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਹਲਕੇ ਦੇ ਵੱਖ-ਵੱਖ ਪਿੰਡਾ ਦਾ ਦੌਰਾ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ ਅਤੇ ਸੰਨੀ ਦਿਓਲ ਵੀ ਬਿਨ੍ਹਾਂ ਰੁੱਕੇ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰ ਇਥੇ ਵੱਡੀ ਗਿਣਤੀ 'ਚ ਮੌਜੂਦ ਹਨ, ਜਿਨ੍ਹਾਂ ਦੇ ਉਤਸ਼ਾਹ ਸਦਕਾ ਅਕਾਲੀ-ਭਾਜਪਾ 2 ਲੱਖ ਤੋਂ ਵੱਧ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕਰੇਗੀ।