ਕੋਰੋਨਾ ਦੌਰ 'ਚ ਲਾਪਤਾ ਹੋਏ ਸੰਨੀ ਦਿਓਲ , ਪਤਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ
Tuesday, Jun 02, 2020 - 11:10 AM (IST)
ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ 'ਚ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵਲੋਂ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਇਸ ਦੇ ਨਾਲ ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਜੋ ਵੀ ਸੰਨੀ ਦਿਓਲ ਦਾ ਪਤਾ ਦੱਸੇਗਾ ਉਸ ਨੂੰ ਇਨਾਮ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ESI ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਡੇਢ ਘੰਟਾ ਐਂਬੂਲੈਂਸ 'ਚ ਹੀ ਤੜਫਦਾ ਰਿਹਾ ਮਰੀਜ਼
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਗੁਰਦਾਸਪੁਰ ਤੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸਫ ਨੇ ਕਿਹਾ ਕਿ ਲੋਕਾਂ ਨੂੰ ਬਹੁਤ ਆਸ ਸੀ ਕਿ ਸੰਨੀ ਦਿਓਲ ਉਨ੍ਹਾਂ ਦੇ ਦੁੱਖ ਸੁੱਖ 'ਚ ਸਾਥ ਦੇਣਗੇ ਪਰ ਕੋਰੋਨਾ ਮਹਾਮਾਰੀ ਦੇ ਚੱਲਦੇ ਉਹ ਇਕ ਵਾਰ ਵੀ ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਨਹੀਂ ਆਏ। ਇਸ ਕਾਰਨ ਅੱਜ ਇਥੇ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਉਹ ਗੁਰਦਾਸਪੁਰ 'ਚ ਇਕ ਵਾਰ ਵੀ ਨਹੀਂ ਆਏ, ਜਿਸ ਤੋਂ ਲੱਗਦਾ ਹੈ ਕਿ ਉਹ ਲਾਪਤਾ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੰਨੀ ਦਿਓਲ ਦਾ ਪਤਾ ਦੱਸਣ ਵਾਲੇ ਨੂੰ ਇਨਾਮ ਵੀ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕੋਰੋਨਾ ਸੰਕਟ ਦੌਰਾਨ ਪਠਾਨਕੋਟ ਦੇ ਸਿਵਲ ਸਰਜਨ ਡਾ. ਸਰੀਨ ਨੇ ਦਿੱਤਾ ਅਸਤੀਫਾ