ਗੁਰਦਾਸਪੁਰ 'ਚ ਭਾਜਪਾ ਉਮੀਦਵਾਰ ਸੰਨੀ ਦਿਓਲ ਦਾ ਸ਼ਕਤੀ ਪ੍ਰਦਰਸ਼ਨ

05/02/2019 3:41:25 PM

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) : ਅਕਾਲੀ-ਭਾਜਪਾ ਗਠਜੋੜ ਵਲੋਂ ਹਲਕਾ ਗੁਰਦਾਸਪੁਰ ਤੋਂ ਚੋਣ ਮੈਦਾਨ 'ਚ ਉਤਾਰੇ ਗਏ ਫਿਲਮੀ ਸਿਤਾਰੇ ਸੰਨੀ ਦਿਓਲ ਨੇ ਅੱਜ ਗੁਰਦਾਸਪੁਰ ਅੰਦਰ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਦੇ ਬਾਅਦ ਗੁਰਦਾਸਪੁਰ ਤੋਂ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ।

PunjabKesariਸੰਨੀ ਦਿਓਲ ਦੇ ਨਾਲ ਉਨ੍ਹਾਂ ਦੇ ਛੋਟੇ ਭਰਾ ਬੌਬੀ ਦਿਓ ਤੋਂ ਇਲਾਵਾ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ, ਅਕਾਲੀ ਦਲ ਦੇ ਜ਼ਿਲ੍ਹਾ ਗੁਰਬਚਨ ਸਿੰਘ ਬੱਬੇਹਾਲੀ, ਜਿਲ੍ਹਾ ਪ੍ਰਧਾਨ ਭਾਜਪਾ ਬਾਲ ਕਿਸ਼ਨ ਸਮੇਤ ਅਕਾਲੀ ਭਾਜਪਾ ਨਾਲ ਸਬੰਧਿਤ ਸੀਨੀਅਰ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ।

PunjabKesariਰੋਡ ਸ਼ੋਅ ਸ਼ੁਰੂ ਕਰਨ ਤੋਂ ਪਹਿਲਾਂ ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨਾਲ ਹੀ ਸਰਹੱਦ 'ਤੇ ਜਾ ਕੇ ਕੋਰੀਡੋਰ ਦੇ ਨਿਰਮਾਣ ਵਾਲੀ ਥਾਂ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।

PunjabKesariਇਸ ਉਪਰੰਤ ਉਹ ਬਾਵਾ ਲਾਲ ਦਿਆਲ ਜੀ ਧਾਮ ਧਿਆਨਪੁਰ ਵਿਖੇ ਪਹੁੰਚੇ, ਜਿਥੋਂ ਆਸ਼ੀਰਵਾਦ ਲੈਣ ਦੇ ਬਾਅਦ ਉਨ੍ਹਾਂ ਨੇ ਪੰਡੋਰੀ ਧਾਮ ਵਿਖੇ ਪਹੁੰਚ ਕੇ ਮਹੰਤ ਰਘੁਵੀਰ ਦਾਸ ਜੀ ਕੋਲੋਂ ਵੀ ਆਸ਼ੀਰਵਾਦ ਲਿਆ। ਇਸ ਦੇ ਬਾਅਦ ਕਰੀਬ 2 ਵਜੇ ਸੰਨੀ ਦਿਓਲ ਨੇ ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ ਤੋਂ ਰੋਡ ਸ਼ੋਅ ਕੀਤਾ।

PunjabKesari
ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ 'ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ। ਸੰਨੀ ਦਿਓਲ ਨੇ ਸੋਮਵਾਰ ਨੂੰ ਆਪਣੇ ਹਜ਼ਾਰਾ ਸਮਰਥਕਾਂ ਸਮੇਤ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਸੀ।

PunjabKesari


Baljeet Kaur

Content Editor

Related News