ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ

Friday, Jun 25, 2021 - 08:06 PM (IST)

ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ

ਗੁਰਦਾਸਪੁਰ (ਗੁਰਪ੍ਰੀਤ ਸਿੰਘ, ਸਰਬਜੀਤ, ਜ.ਬ) - ਗੁਰਦਾਸਪੁਰ ਦੇ ਪਿੰਡ ਫ਼ਜ਼ੂਪੁਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਦੇ ਸ਼ਮਸ਼ਾਨਘਾਟ ’ਚ ਸੁੁੱਤੇ ਦੋ ਵਿਅਕਤੀਆਂ ਦੀਆਂ ਖੇਤਾਂ ਵਿੱਚ ਲਾਸ਼ਾਂ ਦੇਖੀਆਂ ਗਈਆਂ। ਦੋਵੇਂ ਮ੍ਰਿਤਕਾਂ ਦੀ ਉਮਰ ਕਰੀਬ 40 ਸਾਲ ਦੀ ਹੈ, ਜਿਨ੍ਹਾਂ ਵਿਚੋਂ ਇਕ ਦਾ ਨਾਮ ਸਟੀਫ਼ਨ ਅਤੇ ਦੂਸਰੇ ਦਾ ਨਾਮ ਸ਼ਾਮ ਲਾਲ ਹੈ। ਦੋਵੇ ਮ੍ਰਿਤਕ ਧਾਰੀਵਾਲ ਦੇ ਪਿੰਡ ਲੇਹਲ ਦੇ ਰਹਿਣ ਵਾਲੇ ਹਨ ਅਤੇ ਨਸ਼ਾ ਕਰਨ ਦੇ ਆਦਿ ਸਨ। ਮ੍ਰਿਤਕ ਦਿਹਾੜੀ ਕਰ ਦਾ ਕੰਮ ਕਰਦੇ ਸਨ। ਰਾਤ ਨੂੰ ਫਜੂਪੁਰ ਦੇ ਕਬਰਸਤਾਨ ਵਿਚ ਸੌਂਦੇ ਸਨ। ਬੀਤੀ ਦੇਰ ਰਾਤ ਨੂੰ ਕਿਸੇ ਨੇ ਇਨ੍ਹਾਂ ਦਾ ਕਤਲ ਕਰ ਦਿਤਾ ਹੈ।

ਪੜ੍ਹੋ ਇਹ ਵੀ ਖ਼ਬਰ - ਸੋਸ਼ਲ ਮੀਡੀਆ ’ਤੇ ਕੁੜੀ ਨਾਲ ਹੋਈ ਦੋਸਤੀ ਦਾ ਖ਼ੌਫਨਾਕ ਅੰਤ, ਥਾਣੇ ’ਚ ਫਾਹਾ ਲੈ ਨੌਜਵਾਨ ਵਲੋਂ ਖ਼ੁਦਕੁਸ਼ੀ

ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਐੱਸ.ਪੀ ਕੁਲਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਪਿੰਡ ਲੇਹਲ ਦੇ ਰਹਿਣ ਵਾਲੇ ਉਕਤ ਦੋਵੇਂ ਵਿਅਕਤੀ ਪਿੰਡ ਫੱਜ਼ੂਪੁਰ ਦੇ ਸ਼ਮਸ਼ਾਨਘਾਟ ਵਿਚ ਰਾਤ ਨੂੰ ਸੁੱਤੇ ਹੋਏ ਸਨ, ਜਿੰਨਾਂ ਦਾ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਘਸੀਟ ਕੇ ਨੇੜੇ ਝੋਨੇ ਦੇ ਖੇਤਾਂ ’ਚ ਸੁੱਟ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਹੋਟਲ ਦੇ ਕਮਰੇ ’ਚੋਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਨੇ ਦੱਸਿਆ ਖ਼ੁਦਕੁਸ਼ੀ ਦੀ ਅਸਲ ਸੱਚ

ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਜ ਜਦੋਂ ਸਵੇਰੇ ਪਿੰਡ ਵਾਸੀ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਦੋ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਖੇਤਾਂ ਵਿਚ ਪਿਆ ਹੋਇਆ ਵੇਖਿਆ, ਜਿਸ ਉਪਰੰਤ ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਡੀ.ਐੱਸ.ਪੀ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਸ਼ਾਮ ਲਾਲ ਦਾ ਪਿੱਛੇ ਕੋਈ ਨਹੀਂ ਹੈ, ਜਦਕਿ ਸਟੀਫਨ ਦੀ ਮਾਤਾ ਹੈ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਡਾਗ ਸਕੋਰਡ ਦੀਆਂ ਟੀਮਾਂ ਬੁਲਾ ਕੇ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ


author

rajwinder kaur

Content Editor

Related News