ਗੁਰਦਾਸਪੁਰ ’ਚ ਵੱਡੀ ਵਾਰਦਾਤ: ਦੋ ਧਿਰਾਂ ’ਚ ਹੋਈ ਖ਼ੂਨੀ ਤਕਰਾਰ, ਜਨਾਨੀ ਨਾਲ ਵੀ ਕੀਤੀ ਬਦਸਲੂਕੀ (ਤਸਵੀਰਾਂ)
Wednesday, Sep 15, 2021 - 11:38 AM (IST)
ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਪਿੰਡ ਤਿੱਬੜ ਵਿੱਚ ਪੁਰਾਣੀ ਰੰਜਿਸ਼ ਦੇ ਚਲਦੇ ਦੋ ਧੜਿਆ ’ਚ ਲੜਾਈ ਹੋਣ ਤੋਂ ਬਾਅਦ ਖੂਨੀ ਜੰਗ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਖੂਨੀ ਜੰਗ ਦੌਰਾਨ ਇਕ ਧਿਰ ਦੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੂਜੇ ਧਿਰ ਦੇ ਲੋਕਾਂ ’ਤੇ ਵਾਰ ਕਰ ਦਿੱਤੇ। ਇਸ ਦੌਰਾਨ ਇਕ ਜਨਾਨੀ ਨਾਲ ਬਦਸਲੂਕੀ ਵੀ ਕੀਤੀ ਗਈ। ਲੜਾਈ ਕਾਰਨ ਜ਼ਖ਼ਮੀ ਹੋਏ ਚਾਰ ਲੋਕਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ’ਚ ਇਲਾਜ ਲਈ ਭਾਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ’ਚੋਂ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਪੀੜਤ ਸਤਿੰਦਰ ਕੌਰ, ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਕੁਝ ਵਿਅਕਤੀਆਂ ਨਾਲ ਸਾਡੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਦੇ ਚਲਦਿਆਂ ਉਨ੍ਹਾਂ ਨੇ ਬੰਬੀ ਅਤੇ ਆ ਕੇ ਸਾਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਉਨ੍ਹਾਂ ਦੇ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਵਿੱਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ। ਇਸ ਸਬੰਧ ’ਚ ਜਦੋਂ ਦੂਜੀ ਧਿਰ ਦੇ ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਝਗੜਾ ਦੂਸਰੀ ਧਿਰ ਵੱਲੋਂ ਸ਼ੁਰੂ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ
ਪੀੜਤਾਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਇਨਸਾਫ ਦਿੱਤਾ ਜਾਵੇ। ਦੂਜੇ ਪਾਸੇ ਇਸ ਸਬੰਧ ’ਚ ਸਰਕਾਰੀ ਹਸਪਤਾਲ ਦੇ ਡਾਕਟਰ ਲਵਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਪਿੰਡ ਤਿੱਬੜ ਦੇ ਚਾਰ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਆਏ ਸਨ। ਉਕਤ ਵਿਅਕਤੀਆਂ ’ਚੋਂ ਦੋ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ, ਜਦਕਿ ਬਾਕੀ ਦੋ ਦਾ ਇਲਾਜ ਚਲ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਰਾਏਕੋਟ : ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਖ਼ੁਦ ਨੂੰ ਅੱਗ ਲੱਗਾ ਕੀਤੀ ਖੁਦਕੁਸ਼ੀ, ਫੈਲੀ ਸਨਸਨੀ