ਮੋਦੀ ਦੇ ਆਸ਼ੀਰਵਾਦ ਨਾਲ ਜਿੱਤ ਪ੍ਰਾਪਤ ਕਰਾਂਗਾ : ਸਲਾਰੀਆ

10/07/2017 10:50:06 AM

ਗੁਰਦਾਸਪੁਰ — ਭਾਜਪਾ ਵੱਲੋਂ ਬਟਾਲਾ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ, ਸੇਖਵਾਂ, ਵਡਾਲਾ ਗ੍ਰੰਥੀਆਂ ਅਤੇ ਕਾਹਨੂੰਵਾਨ ਰੋਡ 'ਤੇ ਆਯੋਜਿਤ ਰੈਲੀਆਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ 'ਚ ਆਈ ਹੈ ਅਤੇ ਹੁਣ ਤੱਕ ਇਸ ਸਰਕਾਰ ਨੇ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।  ਸਵਰਨ ਸਲਾਰੀਆ ਨੇ ਕਿਹਾ ਕਿ ਦੇਸ਼ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਖੀ ਲਹਿਰ ਚੱਲ ਰਹੀ ਹੈ ਅਤੇ ਉਨ੍ਹਾਂ ਦੇ ਆਸ਼ੀਰਵਾਦ ਨਾਲ ਹੀ ਉਹ ਇਸ ਲੋਕ ਸਭਾ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਬਟਾਲਾ ਦੇ ਵਿਧਾਇਕ ਲਖਵੀਰ ਸਿੰਘ ਲੋਧੀਨੰਗਲ, ਅਬੋਹਰ ਦੇ ਵਿਧਾਇਕ ਅਰੁਣ ਨਾਰੰਗ, ਸੁਰੇਸ਼ ਭਾਟੀਆ, ਸੁਰਿੰਦਰ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।


Related News