ਗੁਰਦਾਸਪੁਰ ਦੀ ਜਿੱਤ ਨੇ ਕੈਪਟਨ ਦੇ ਕੰਮਾਂ ''ਤੇ ਲਾਈ ਮੋਹਰ : ਡਾ.ਅਗਨੀਹੋਤਰੀ

10/16/2017 7:03:08 PM

ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਭਾਟੀਆ)— ਗੁਰਦਾਸਪੁਰ ਜ਼ਿਮਨੀ ਚੋਣ 'ਚ ਕਾਂਗਰਸ ਦੀ ਸਾਨਾਮੱਤੀ ਜਿੱਤ ਨੇ 2019 'ਚ ਕਾਂਗਰਸ ਦੀ ਕੇਂਦਰ 'ਚ ਵਾਪਸੀ ਦਾ ਮੁੱਢ ਬੰਨਿਆਂ ਹੈ, ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ 6 ਮਹੀਨਿਆਂ ਦੇ ਕੰਮਾਂ 'ਤੇ ਵੀ ਮੋਹਰ ਲਗਾਈ ਹੈ। ਇਹ ਪ੍ਰਗਟਾਵਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਸਰਪੰਚ ਮੋਨੂੰ ਚੀਮਾ, ਕਾਂਗਰਸੀ ਆਗੂ ਹੈਪੀ ਲੱਠਾ, ਕਾਂਗਰਸੀ ਆਗੂ ਅਵਤਾਰ ਸਿੰਘ ਬੁਰਜ, ਪ੍ਰਧਾਨ ਬੰਟੀ ਸ਼ਰਮਾ, ਚੇਅਰਮੈਨ ਸਾਗਰ ਸ਼ਰਮਾ, ਡਾ. ਹਰੀਸ਼ ਸ਼ਰਮਾ ਅਤੇ  ਰਾਜਦਵਿੰਦਰ ਸਿੰਘ ਰਾਜਾ ਝਬਾਲ ਨੇ ਅੱਜ ਇਥੇ ਕੀਤੀ ਗਈ ਮੀਟਿੰਗ ਉਪਰੰਤ ਕੀਤਾ। 
ਆਗੂਆਂ ਨੇ ਕਿਹਾ ਕਿ ਕਾਂਗਰਸ ਉਮੀਦਵਾਰ ਜਾਖੜ ਦੇ 2 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜੇਤੂ ਰੱਥ 'ਤੇ ਸਵਾਰ ਹੋਣ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ-ਭਾਜਪਾ ਨੂੰ ਲੋਕ ਪੂਰੀ ਤਰਾਂ ਨਿਕਾਰ ਚੁੱਕੇ ਹਨ ਅਤੇ ਪੰਜਾਬ ਦੇ ਲੋਕ ਹੁਣ ਕਾਂਗਰਸ ਨਾਲ ਚੱਟਾਨ ਵਾਂਗ ਖੜ੍ਹੇ ਹਨ। ਆਗੂਆਂ ਨੇ ਕਿਹਾ ਕਿ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਰੇਕ ਵਰਗ ਦੇ ਲੋਕਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨੂੰ ਚੰਗੇ ਦਿਨ ਆਉਣ ਦੇ ਸੁਪਨੇ ਵਿਖਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਅਤੇ ਲੋਕ ਹੁਣ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀਆਂ ਨੀਤੀਆਂ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਜੱਗਾ ਸਵਰਗਾਪੁਰੀ, ਰਾਮ ਸਿੰਘ ਨਾਮਧਾਰੀ, ਸਾਬਕਾ ਸਰਪੰਚ ਸਰਵਨ ਸਿੰਘ ਸੋਹਲ, ਸਾਬਕਾ ਸਰਪੰਚ ਮਲਕੀਤ ਸਿੰਘ ਚੀਮਾ, ਸਾਬਕਾ ਸਰਪੰਚ ਬਲਦੇਵ ਸਿੰਘ ਪੱਟੂ, ਸੱਜਣ ਸਿੰਘ ਮਲਵਈ, ਬਲਾਕ ਪ੍ਰਧਾਨ ਸੋਨੂੰ ਦੋਦੇ, ਜੱਸਾ ਸਿੰਘ ਗਹਿਰੀ, ਕਾਲਾ ਰਸੂਪੁਰ, ਗੁਰਜੀਤ ਸਿੰਘ ਜੀਓਬਾਲਾ, ਬਾਬਾ ਗੁਰਨਾਮ ਸਿੰਘ ਸੱਲੋ ਆਦਿ ਹਾਜ਼ਰ ਸਨ।