ਪਹਿਲੀ ਵਾਰ ਬਿਨਾਂ ਨਗਰ ਕੀਰਤਨ ਦੇ ਹੋਇਆ 'ਬਾਬਾ ਨਾਨਕ' ਜੀ ਦਾ ਵਿਆਹ
Tuesday, Aug 25, 2020 - 05:12 PM (IST)
ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 533ਵਾਂ ਵਿਆਹ ਪੁਰਬ ਅੱਜ ਗੁਰਦੁਆਰਾ ਸ੍ਰੀ ਕੰਦ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੋਰੋਨਾ ਵਾਇਰਸ ਦੇ ਚੱਲਦਿਆਂ ਭਾਵੇ ਨਗਰ-ਕੀਰਤਨ ਕੱਢਣ ਦੀ ਇਜ਼ਾਜਤ ਨਹੀਂ ਦਿੱਤੀ ਤੇ ਨਾ ਹੀ ਵੱਡੇ ਧਾਰਮਿਕ ਸਮਾਗਮ ਕਰਨ ਦੀ ਇਜ਼ਾਜਤ ਦਿੱਤੀ ਗਈ। ਇਸ ਦੇ ਬਾਵਜੂਦ ਕੋਰੋਨਾ ਵਾਇਰਸ 'ਤੇ ਸ਼ਰਧਾ ਭਾਰੀ ਪਈ ਤੇ ਵੱਡੀ ਗਿਣਤੀ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ, ਡਾਕਟਰਾਂ ਸਮੇਤ 90 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
ਇਥੇ ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸੰਬੰਧਤ ਜੋੜ ਮੇਲਾ ਹਰ ਸਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਦੁਨੀਆਂ ਭਰ 'ਚੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਇਸ ਅਸਥਾਨ 'ਤੇ ਆ ਕੇ ਹਾਜ਼ਰੀ ਭਰਦੀਆਂ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਗੁਰਦੁਆਰਾ ਸ੍ਰੀ ਕੰਧ ਸਾਹਿਬ ਜੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੈ। ਜਿਥੇ ਲੱਖਾਂ ਦੀ ਗਿਣਤੀ 'ਚ ਪਹੁੰਚਣ ਵਾਲੀ ਸੰਗਤ ਦੇ ਠਹਿਰਣ ਅਤੇ ਲੰਗਰ ਦਾ ਖਾਸ ਪ੍ਰਬੰਧ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵਲੋਂ ਗੁਰੂ ਜੀ ਨੂੰ ਸਮਰਪਿਤ ਦੋ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਅਤੇ ਗੁਰੂ ਦੇਵ ਅਕੈਡਮੀ ਵੀ ਖੋਲ੍ਹੀ ਹੋਈ ਹੈ।
ਇਹ ਵੀ ਪੜ੍ਹੋ : ਨਰਸ ਜੋਤੀ ਦੀ ਮੌਤ ’ਤੇ ਪਰਿਵਾਰ ਦਾ ਵੱਡਾ ਖ਼ੁਲਾਸਾ, ਹਸਪਤਾਲ ਦੇ ਕਈ ਰਾਜ਼ ਜਾਣ ਚੁੱਕੀ ਸੀ ਜੋਤੀ