ਗੁਰਦਾਸਪੁਰ ’ਚ ਰੂਹ ਕੰਬਾਊ ਵਾਰਦਾਤ: ਕੁਲਯੁੱਗੀ ਪਤੀ ਨੇ ਪਤਨੀ ਦਾ ‘ਕਤਲ’ ਕਰ ‘ਗਟਰ’ ’ਚ ਸੁੱਟੀ ਲਾਸ਼

Friday, Jul 09, 2021 - 06:46 PM (IST)

ਗੁਰਦਾਸਪੁਰ ’ਚ ਰੂਹ ਕੰਬਾਊ ਵਾਰਦਾਤ: ਕੁਲਯੁੱਗੀ ਪਤੀ ਨੇ ਪਤਨੀ ਦਾ ‘ਕਤਲ’ ਕਰ ‘ਗਟਰ’ ’ਚ ਸੁੱਟੀ ਲਾਸ਼

ਗੁਰਦਾਸਪੁਰ (ਗੁਰਪ੍ਰੀਤ) - ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਰਫਕੋਟ ’ਚ ਇਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸਰਫਕੋਟ ’ਚ ਰਹਿਣ ਵਾਲੇ ਇਕ ਪਤੀ ਨੇ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਪਤੀ ਨੇ ਕਤਲ ਕਰਨ ਤੋਂ ਬਾਅਦ ਪਤਨੀ ਦੀ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ ਅਤੇ ਉਸ ਤੋਂ ਬਾਅਦ ਖੁਦ ਹੀ ਪਤਨੀ ਦੇ ਲਾਪਤਾ ਹੋਣ ਦਾ ਸੋਸ਼ਲ ਮੀਡਿਆ ’ਤੇ ਪ੍ਰਚਾਰ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ -  ਢੋਗੀਂ ਬਾਬੇ ਦਾ ਸ਼ਰਮਨਾਕ ਕਾਰਾ : ਇੱਕੋ ਪਰਿਵਾਰ ਦੀਆਂ 3 ਜਨਾਨੀਆਂ ਲੈ ਕੇ ਹੋਇਆ ਫ਼ਰਾਰ

PunjabKesari

ਇਸ ਮਾਮਲੇ ਦੇ ਬਾਰੇ ਜਦੋਂ ਪੁਲਸ ਨੂੰ ਪਤਾ ਲੱਗਾ ਤਾਂ ਪੁਲਸ ਉਕਤ ਸਥਾਨ ’ਤੇ ਪਹੁੰਚ ਗਈ। ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸਾਰੀ ਸਚਾਈ ਸਾਹਮਣੇ ਆ ਗਈ ਅਤੇ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸ ਦੇ ਪਤੀ ਸਣੇ ਤਿੰਨ ਹੋਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਬਰਨਾਲਾ : ਆਈਲੈਟਸ ਸੈਂਟਰ ਦੇ ਮਾਲਕ ਨੇ ਹੋਟਲ ’ਚ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਜਾਣੋ ਕੀ ਹੈ ਪੂਰਾ ਮਾਮਲਾ
ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪੁਲਸ ਥਾਣਾ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਰਫਕੋਟ ਦੇ ਰਹਿਣ ਵਾਲੀ ਜਤਿੰਦਰ ਕੌਰ (45 ਸਾਲ ) ਦੀ ਮ੍ਰਿਤਕ ਲਾਸ਼ ਗੋਬਰ ਗੈਸ ਪਲਾਂਟ ’ਚ ਮਿਲੀ ਹੈ। ਮੌਕੇ ’ਤੇ ਜਾ ਕੇ ਜਦੋਂ ਦੇਖਿਆ ਗਿਆ ਤਾਂ ਮ੍ਰਿਤਕ ਦੇ ਪਰਿਵਾਰ ਨੇ ਜਨਾਨੀ ਦੀ ਲਾਸ਼ ਨੂੰ ਗਟਰ ’ਚੋ ਆਪ ਹੀ ਬਾਹਰ ਕੱਢ ਲਿਆ ਸੀ। ਪੁਲਸ ਅਧਕਾਰੀ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਕੌਰ ਦੇ ਪਤੀ ਜਸਵਿੰਦਰ ਸਿੰਘ ਨੇ ਖੁਦ ਪਹਿਲਾ ਆਪਣੀ ਪਤਨੀ ਦਾ ਕਤਲ ਕੀਤਾ। ਉਸ ਨੇ ਪਤਨੀ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਉਸ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ ਅਤੇ ਬਾਅਦ ’ਚ ਆਪ ਹੀ ਉਸਦੀ ਗੁੰਮਸ਼ੁਦਗੀ ਬਾਰੇ ਸੋਸ਼ਲ ਮੀਡਿਆ ’ਤੇ ਮੈਸਜ ਪਾ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਰਾਤ ਦੇ ਹਨ੍ਹੇਰੇ ’ਚ ਵਿਅਕਤੀ ਦਾ ਕਤਲ, ਸਿਰ ਧੜ ਤੋਂ ਕੀਤਾ ਵੱਖ

ਕਤਲ ਦੇ ਮਾਮਲੇ ਦੇ ਸਬੰਧ ’ਚ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਹੇਠ ਪਤੀ ਜਸਵਿੰਦਰ ਸਿੰਘ ਸਮੇਤ ਤਿੰਨ ਲੋਕਾਂ ਖ਼ਿਲਾਫ਼ 302, 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫ਼ਸਰ, ਕੈਪਟਨ ਨੇ ਦਿੱਤੀ ਵਧਾਈ


author

rajwinder kaur

Content Editor

Related News