ਗੁਰਦਾਸਪੁਰ 'ਚ ਵੱਡੀ ਵਾਰਦਾਤ : ਨੌਜਵਾਨਾਂ ਨੇ ਘਰ 'ਚ ਦਾਖਲ ਹੋ ਕੇ ਪਰਿਵਾਰ ਨੂੰ ਗੋਲੀਆਂ ਨਾਲ ਭੁੰਨ੍ਹਿਆ

Wednesday, Mar 18, 2020 - 10:57 AM (IST)

ਗੁਰਦਾਸਪੁਰ 'ਚ ਵੱਡੀ ਵਾਰਦਾਤ : ਨੌਜਵਾਨਾਂ ਨੇ ਘਰ 'ਚ ਦਾਖਲ ਹੋ ਕੇ ਪਰਿਵਾਰ ਨੂੰ ਗੋਲੀਆਂ ਨਾਲ ਭੁੰਨ੍ਹਿਆ

ਗੁਰਦਾਸਪੁਰ (ਵਿਨੋਦ) : ਬੀਤੀ ਰਾਤ ਹਰਚੋਵਾਲ 'ਚ ਨੌਜਵਾਨਾਂ ਵਲੋਂ ਇਕ ਘਰ 'ਚ ਦਾਖਲ ਹੋ ਕੇ ਸੁੱਤੇ ਹੋਏ ਪਰਿਵਾਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesariਜਾਣਕਾਰੀ ਅਨੁਸਾਰ ਨਿਰੰਜਨ ਸਿੰਘ ਦੇ ਪਰਿਵਾਰ ਦੇ ਲਡ਼ਕਿਆਂ ਦੀ ਕਿਸੇ ਹੋਰ ਪਿੰਡ ਦੇ ਲਡ਼ਕੇ ਨਾਲ ਤਕਰਾਰ ਹੋ ਗਈ ਸੀ, ਜਿਸਦੇ ਬਾਅਦ ਪਤਵੰਤਿਆਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ ਪਰ ਦੂਜੇ ਗੁੱਟ ਨੇ ਰੰਜਿਸ਼ਨ ਬੀਤੀ ਰਾਤ ਨੂੰ ਨਿਰੰਜਨ ਦੇ ਪਰਿਵਾਰ ’ਤੇ ਹਮਲਾ ਕਰਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹਮਲਾਵਰਾਂ ਨੇ ਘਰ ਦੀ ਹੇਠਲੀ ਮੰਜ਼ਿਲ ’ਤੇ ਸੁੱਤੀ ਘਰ ਦੀ ਮੁਖੀ ਔਰਤ ਜਸਬੀਰ ਕੌਰ ਉਰਫ ਚਰਨਜੀਤ ਕੌਰ ਪਤਨੀ ਨਿਰੰਜਨ ਸਿੰਘ ’ਤੇ ਗੋਲੀਆਂ ਚਲਾਉਂਦੇ ਹੋਏ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਇਸਦੇ ਬਾਅਦ ਹਮਲਾਵਰਾਂ ਨੇ ਘਰ ਦੀ ਉਪਰਲੀ ਮੰਜ਼ਿਲ ’ਤੇ ਸੁੱਤੇ ਹੋਏ ਅਮਰਜੀਤ ਸਿੰਘ ਅਤੇ ਉਸਦੀ ਪਤਨੀ ’ਤੇ ਵੀ ਗੋਲੀਆਂ ਚਲਾਈਆਂ ਜੋ ਵਾਲ-ਵਾਲ ਬਚ ਗਏ ਪਰ ਹੋਰ ਪਰਿਵਾਰਿਕ ਮੈਂਬਰਾਂ ਨਿਰੰਜਨ ਸਿੰਘ, ਉਸਦਾ ਭਰਾ ਪ੍ਰਤਾਪ ਸਿੰਘ, ਉਸਦੀ ਪਤਨੀ ਅਤੇ ਉਨ੍ਹਾਂ ਦਾ ਪੁੱਤਰ ਗੋਲੀਆਂ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਗਿਆ।

PunjabKesariਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਹਰਚੋਵਾਲ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਇਸ ਸਬੰਧ ਵਿਚ ਅਸਲਾ ਐਕਟ ਤਹਿਤ ਤਹਿਤ ਥਾਣਾ ਸ੍ਰੀ ਹਰਗੋਬਿੰਦਪੁਰ ਵਿਚ ਸਬੰਧਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਹਮਲਾਵਰਾਂ ਵਿਚ ਜਿਥੇ ਸਥਾਨਕ ਨਜ਼ਦੀਕੀ ਪਿੰਡਾਂ ਦੇ ਨੌਜਵਾਨ ਸ਼ਾਮਲ ਸਨ, ਉਥੇ ਨਾਲ ਹੀ ਭਗੌਡ਼ੇ ਗੈਂਗਸਟਰ ਗੈਂਗ ਦੇ ਕੁਝ ਨਾਮਵਰ ਮੁਲਜ਼ਮ ਵੀ ਇਸ ਹਮਲੇ ਵਿਚ ਸ਼ਾਮਲ ਦੱਸੇ ਜਾ ਰਹੇ ਹਨ।

 


author

Baljeet Kaur

Content Editor

Related News