ਗੁਰਦੁਆਰਾ ਸ਼ਹੀਦ ਸਾਹਿਬ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (ਵੀਡੀਓ)

04/05/2017 2:18:56 PM

ਤਰਨਤਾਰਨ : ਤਰਨਤਾਰਨ ਦੇ ਪਿੰਡ ਮਾਣਕਪੁਰ ਸਥਿਤ ਗੁਰਦੁਆਰਾ ਸ਼ਹੀਦ ਸਾਹਿਬ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਤਿਕਾਰ ਕਮੇਟੀ ਅਤੇ ਪੁਲਸ ਪ੍ਰਸ਼ਾਸਨ ਮੌਕੇ ''ਤੇ ਪਹੁੰਚ ਗਿਆ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਪਰ ਪ੍ਰਸ਼ਾਸਨ ਦੇ ਇਸ ਮਾਮਲੇ ''ਚ ਹੱਥ ਖਾਲੀ ਹਨ। ਇਸ ਤੋਂ ਪਹਿਲਾਂ ਵੀ ਸੂਬੇ ਭਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਲੋੜ ਹੈ ਅਜਿਹੇ ਮਾਮਲਿਆਂ ਵਿਚ ਸਖਤ ਕਾਰਵਾਈ ਕਰਨ ਦੀ ਤਾਂ ਜੋ ਸ਼ਰਾਰਤੀ ਅਨਸਰ ਧਾਰਮਿਕ ਭਾਵਨਾਵਾਂ ਨਾਲ ਨਾ ਖੇਡ ਸਕਣ।


Gurminder Singh

Content Editor

Related News