ਜਿਸ ਗੁਰਦੁਆਰੇ ''ਚ ਹੋਈ ਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਉਸੇ ''ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ! (ਵੀਡੀ

06/04/2017 6:56:40 PM

ਜਲੰਧਰ : ਪੰਜਾਬ ''ਚ ਧਾਰਮਿਕ ਗ੍ਰੰਥਾਂ ਤੇ ਪੋਥੀਆਂ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਜਲੰਧਰ ਦੇ ਗੜ੍ਹਾ ਇਲਾਕੇ ''ਚ ਸਾਹਮਣੇ ਆਇਆ ਹੈ, ਜਿੱਥੇ ਗੁਰਦੁਆਰਾ ਨਾਨਕ ਦੁਆਰ ਸਾਹਿਬ ''ਚ ਗੁਟਕਾ ਸਾਹਿਬ ਦੀ ਬੇਅਦਬੀ ਹੋਈ। ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ''ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਧਰ ਸਿੱਖ ਤਾਲਮੇਲ ਕਮੇਟੀ ਮੁਤਾਬਕ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਇਹ ਮੰਦਭਾਗੀ ਘਟਨਾ ਵਾਪਰੀ ਹੈ।
ਉਧਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਥੇ ਕੋਈ ਬੇਅਦਬੀ ਨਹੀਂ ਹੋਈ, ਉਨ੍ਹਾਂ ਸਿੱਖ ਤਾਲਮੇਲ ਕਮੇਟੀ ''ਤੇ ਨਿੱਜੀ ਰੰਜਿਸ਼ ਕੱਢਣ ਦਾ ਦੋਸ਼ ਲਗਾਇਆ ਹੈ। ਦੱਸ ਦਈਏ ਕਿ ਪਿਛਲੇ ਸਾਲ ਵੀ ਇਸੇ ਗੁਰਦੁਆਰਾ ਸਾਹਿਬ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਸੰਬੰਧ ਵਿਚ ਪ੍ਰਬੰਧਕਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਲਬ ਕੀਤਾ ਹੋਇਆ ਹੈ।


Gurminder Singh

Content Editor

Related News