ਗੁਰਦੁਆਰਾ ਸਾਹਿਬ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਦਭਰੀ ਹਾਲਤ ''ਚ ਅਗਨ ਭੇਟ
Tuesday, Jun 13, 2017 - 12:30 PM (IST)
ਕਲਾਨੌਰ, (ਵਤਨ) - ਜ਼ਿਲਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਜੋਗੋਵਾਲ ਬੇਦੀਆਂ ਵਿਖੇ ਅੱਜ ਸਵੇਰੇ ਭੇਦ ਭਰੀ ਹਾਲਤ 'ਚ ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਅੱਗ ਦਾ ਪਤਾ ਲੱਗਣ ਤੇ ਪਿੰਡ ਵਾਸੀਆਂ ਨੇ ਬੜੀ ਜੱਦੋ ਜਹਿਦ ਨਾਲ ਅੱਗ ਤੇ ਕਾਬੂ ਪਾ ਲਿਆ।ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
