ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਵਿਖੇ ਨਤਮਸਤਕ ਹੋਏ ਜਥੇਦਾਰ ਗੜਗੱਜ

Wednesday, Mar 19, 2025 - 01:39 PM (IST)

ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਵਿਖੇ ਨਤਮਸਤਕ ਹੋਏ ਜਥੇਦਾਰ ਗੜਗੱਜ

ਅੰਮ੍ਰਿਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਦੌਰਾਨ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਸੁਰਜੀਤ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਮੈਨੇਜਰ ਹਰਪ੍ਰੀਤ ਸਿੰਘ, ਇੰਚਾਰਜ ਬਲਦੇਵ ਸਿੰਘ ਧੁੰਨ, ਜਗਜੀਤ ਸਿੰਘ ਜੱਗੀ, ਤਲਵਿੰਦਰ ਸਿੰਘ ਮੈਨੂੰ, ਕੁਲਵੰਤ ਸਿੰਘ ਸੁਪਰਵਾਈਜ਼ਰ ਨੇ ਜਥੇਦਾਰ ਨੂੰ ਜੀ ਆਇਆ ਆਖਿਆ। 


author

Gurminder Singh

Content Editor

Related News