ਗੁਰਦੁਆਰਾ ਭੋਰਾ ਸਾਹਿਬ ''ਚ ਮੁੰਡੇ ਨਾਲ ਕੁੱਟਮਾਰ ਕਰਨ ਦੇ ਮਾਮਲੇ ''ਚ 3 ਖਿਲਾਫ ਮਾਮਲਾ ਦਰਜ
Wednesday, Nov 20, 2019 - 05:03 PM (IST)

ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਗੁਰਦੁਆਰਾ ਸ੍ਰੀ ਭੋਰਾ ਸਹਿਬ ਦੀ ਹਦੂਦ ਅੰਦਰ ਇਕ ਲੜਕੇ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਸ ਨੇ ਈਸ਼ਵਰ ਸਿੰਘ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਗੁਰਦੁਆਰਾ ਸਾਹਿਬ ਵਿਚ ਪਾਠ ਸੁਣ ਰਹੇ ਕੁੜੀ-ਮੁੰਡੇ ਨੂੰ ਇਕ ਸਿੱਖ ਨੌਜਵਾਨ ਬਾਹਰ ਲੈ ਜਾਂਦਾ ਹੈ ਅਤੇ ਲੜਕੇ ਦੀ ਕੁੱਟਮਾਰ ਕਰਦਾ ਹੈ। ਇਹ ਵੀਡੀਓ ਗੁਰਦੁਆਰਾ ਭੋਰਾ ਸਾਹਿਬ ਦੀ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਦੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਵਾਪਰੀ ਇਹ ਘਟਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਕਿਸੇ ਦੀ ਕੁੱਟਮਾਰ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਇਹ ਸੀ ਕਿ ਜੇ ਉਕਤ ਕੁੜੀ ਮੁੰਡਾ ਕੋਈ ਗਲਤ ਹਰਕਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਥੇ ਸੇਵਾਦਾਰਾਂ ਨੂੰ ਜਾਂ ਫਿਰ ਗ੍ਰੰਥੀ ਸਿੰਘਾਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਸੀ। ਇਸ ਤਰ੍ਹਾਂ ਕੁੱਟਮਾਰ ਕਰਨਾ ਅਤੇ ਵੀਡੀਓ ਵਾਇਰਲ ਕਰਕੇ ਕਿਸੇ ਦੀ ਜ਼ਿੰਦਗੀ ਖਰਾਬ ਕਰਨਾ ਗਲਤ ਹੈ।