ਗੁਰਦੁਆਰਾ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸੜਕ ਹਾਦਸੇ ਦੌਰਾਨ ਜ਼ਖਮੀ, ਹਸਪਤਾਲ ''ਚ ਦਾਖ਼ਲ
Tuesday, Sep 21, 2021 - 03:55 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਭਾਈ ਹਰਪਾਲ ਸਿੰਘ ਬੀਤੀ ਦੇਰ ਰਾਤ ਆਪਣੇ ਡਰਾਈਵਰ ਸਮੇਤ ਤਰਨਤਾਰਨ ਨੇੜੇ ਕਿਸੇ ਧਾਰਮਿਕ ਸਮਾਗਮ ਵਿਚ ਸ਼ਿਰੱਕਤ ਕਰਨ ਉਪਰੰਤ ਵਾਪਸ ਪਰਤ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 9 IAS ਤੇ 2 PCS ਅਫ਼ਸਰਾਂ ਦੇ ਤਬਾਦਲੇ, ਮੋਹਾਲੀ ਦਾ ਡਿਪਟੀ ਕਮਿਸ਼ਨਰ ਵੀ ਬਦਲਿਆ
ਜਦੋਂ ਉਹ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪੁੱਜੇ ਤਾਂ ਅਚਾਨਕ ਪਿੱਛੋਂ ਆ ਰਹੀ ਕਿਸੇ ਤੇਜ਼ ਰਫ਼ਤਾਰ ਗੱਡੀ ਨੇ ਭਾਈ ਹਰਪਾਲ ਸਿੰਘ ਦੀ ਗੱਡੀ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਗੱਡੀ ਇਕ ਖੜ੍ਹੇ ਟਿੱਪਰ ਨਾਲ ਟਕਰਾ ਜਾਣ ਤੋਂ ਬਾਅਦ ਪਲਟ ਗਈ। ਗੱਡੀ ਦੇ ਡਰਾਈਵਰ ਨੇ ਸ਼ੀਸ਼ਾ ਤੋੜ ਕੇ ਬੜੀ ਮੁਸ਼ਕਲ ਨਾਲ ਖ਼ੁਦ ਨੂੰ ਬਾਹਰ ਕੱਢਿਆ। ਇਸ ਉਪਰੰਤ ਰਾਹਗੀਰਾਂ ਦੀ ਮਦਦ ਨਾਲ ਭਾਈ ਸਾਹਿਬ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਮਗਰੋਂ 'ਚਰਨਜੀਤ ਚੰਨੀ' ਦਾ ਪਹਿਲਾ ਦਿੱਲੀ ਦੌਰਾ, ਅਕਾਲੀ ਦਲ ਨੇ ਖੜ੍ਹੇ ਕੀਤੇ ਸਵਾਲ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕਾਕਾ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਉਨ੍ਹਾਂ ਦੇ ਡਰਾਈਵਰ ਗੁਰਭੇਜ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੁਰਸੀ ਲਈ ਇਕ-ਦੂਜੇ ਦਾ ਵਿਰੋਧ ਕਰਨ ਵਾਲੇ ਕਾਂਗਰਸੀ ਮਿਲ ਕੇ ਕਿਵੇਂ ਕੰਮ ਕਰਨਗੇ?
ਦੱਸ ਦਈਏ ਕਿ ਭਾਈ ਹਰਪਾਲ ਸਿੰਘ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਹੋਣ ਦੇ ਨਾਲ-ਨਾਲ ਪ੍ਰਸਿੱਧ ਕਥਾਵਾਚਕ ਵੀ ਹਨ। ਸਿੱਖ ਸੰਗਤਾਂ ਵੱਲੋਂ ਭਾਈ ਸਾਹਿਬ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ