ਝੂਠੇ ਦੋਸ਼ਾਂ ਤੋਂ ਤੰਗ ਆ ਕੇ ਗੁਰਦੁਆਰੇ ਦੇ ਗ੍ਰੰਥੀ ਤੇ ਇਕ ਔਰਤ ਨੇ ਕੀਤੀ ਆਤਮਹੱਤਿਆ

Saturday, Jun 12, 2021 - 11:46 PM (IST)

ਝੂਠੇ ਦੋਸ਼ਾਂ ਤੋਂ ਤੰਗ ਆ ਕੇ ਗੁਰਦੁਆਰੇ ਦੇ ਗ੍ਰੰਥੀ ਤੇ ਇਕ ਔਰਤ ਨੇ ਕੀਤੀ ਆਤਮਹੱਤਿਆ

ਭਿੰਡੀ ਸੈਦਾ(ਗੁਰਜੰਟ)- ਤਹਿਸੀਲ ਅਜਨਾਲਾ ਦੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਜਸਰਾਊਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਪਿੰਡ ਦੀ ਔਰਤ ਵੱਲੋਂ ਆਤਮਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪਿੰਡ ਜਸਰਾਊਰ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਜਗਜੀਤ ਸਿੰਘ (38) ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਦੀ ਸੇਵਾ ਨਿਭਾਉਂਦਾ ਆ ਰਿਹਾ ਸੀ।

ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ : ਸਿੰਗਲਾ (ਵੀਡੀਓ)
ਉਸ 'ਤੇ ਕੁਝ ਦਿਨ ਪਹਿਲਾਂ ਪਿੰਡ ਦੇ ਹੀ ਇਕ ਵਿਅਕਤੀ ਮਨਪ੍ਰੀਤ ਸਿੰਘ ਉਰਫ ਸੋਨੂੰ ਵਲੋਂ ਨਾਜਾਇਜ਼ ਝੂਠੇ ਦੋਸ਼ ਲਗਾ ਦਿੱਤੇ ਗਏ, ਜਿਸ ਕਾਰਨ ਉਹ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਸੀ, ਜਿਸ ਤੋਂ ਤੰਗ ਆ ਕੇ ਅੱਜ ਸਵੇਰੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਸ਼ਾਮ ਦੇ ਸਮੇਂ ਉਕਤ ਦੋਸ਼ੀ ਮਨਪ੍ਰੀਤ ਸਿੰਘ ਉਰਫ ਸੋਨੂੰ ਦੀ ਭਰਜਾਈ ਗੁਰਮੀਤ ਕੌਰ ਨੇ ਵੀ ਫਾਹਾ ਲੈ ਕੇ ਆਤਮਹੱਤਿਆ ਕਰ ਲਈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News