ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ ''ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ ਤੇ ਕਾਰਤੂਸਾਂ ਸਣੇ ਦਬੋਚਿਆ

Friday, Sep 11, 2026 - 08:52 AM (IST)

ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ ''ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ ਤੇ ਕਾਰਤੂਸਾਂ ਸਣੇ ਦਬੋਚਿਆ

ਗੁਰਾਇਆ (ਮੁਨੀਸ਼, ਹੇਮੰਤ) : ਥਾਣਾ ਗੁਰਾਇਆ ਦੀ ਪੁਲਸ ਨੇ ਜੇਲ੍ਹ ਤੋਂ ਛੁੱਟ ਕੇ ਆਏ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਗੁਰਾਇਆ ਮੁਖੀ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਏ. ਐੱਸ. ਆਈ. ਸੁਰਿੰਦਰ ਪਾਲ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜਗਤਾਰ ਸਿੰਘ ਉਰਫ਼ ਜੱਗਾ ਪੁੱਤਰ ਤਰਸੇਮ ਸਿੰਘ, ਵਾਸੀ ਪਿੰਡ ਫਲੌਪਤਾ, ਜੋ ਪਿੰਡ ਦੇ ਹੀ ਧੰਨ-ਧੰਨ ਬਾਬਾ ਸਖਤਾ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਬਤੌਰ ਗ੍ਰੰਥੀ ਸੇਵਾ ਕਰਦਾ ਹੈ, ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ’ਚੋਂ ਇਕ ਦੇਸੀ ਕੱਟਾ, 2 ਮੈਗਜ਼ੀਨ ਅਤੇ 4 ਜ਼ਿੰਦਾ ਰੌਂਦ 7.62 ਐੱਮ. ਐੱਮ. ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਜਲੰਧਰ-ਲੁਧਿਆਣਾ ਹਾਈਵੇਅ 'ਤੇ ਵੱਡਾ ਹਾਦਸਾ ਟਲ਼ਿਆ! ਡੀਜ਼ਲ ਨਾਲ ਭਰੇ ਕੈਂਟਰ ਦੇ ਟਾਇਰਾਂ ਨੂੰ ਲੱਗੀ ਅੱਗ

ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਥਾਣਾ ਗੁਰਾਇਆ ਵਿਖੇ ਮੁਕੱਦਮਾ ਨੰਬਰ 202 ਮਿਤੀ 09-09-2026, ਧਾਰਾ 25/27-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News