ਗੁ.ਕਰਤਾਰਪੁਰ ਸਾਹਿਬ ਨਤਮਸਤਕ ਹੋ ਪਰਤੇ ਭਾਜਪਾ ਆਗੂ, ਕਿਹਾ ‘ਦੋਵਾਂ ਦੇਸ਼ਾਂ ''ਚ ਸ਼ਾਂਤੀ ਬਣੇ ਰਹਿਣ ਦੀ ਕੀਤੀ ਅਰਦਾਸ’
Thursday, Nov 18, 2021 - 03:29 PM (IST)
ਅੰਮ੍ਰਿਤਸਰ (ਰਾਹੁਲ ਕਾਲਾ) - ਗੁ.ਕਰਤਾਰਪੁਰ ਸਾਹਿਬ ਨਤਮਸਤਕ ਹੋ ਵਾਪਸ ਪਰਤੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾ ਕੇ ਉਹ ਬਹੁਤ ਸੰਤੁਸ਼ਟ ਹੋਏ ਹਨ ਅਤੇ ਉਥੇ ਉਨ੍ਹਾਂ ਨੂੰ ਸਕੂਨ ਮਿਲਿਆ ਹੈ। ਉਥੇ ਜਾ ਕੇ ਅਸੀਂ ਲੋਕਾਂ ਦੀ ਤੰਦਰੁਸਤੀ ਦੀ ਅਰਦਾਸ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਹਿਣ ਕਾਰਨ ਇਹ ਲਾਂਘਾ ਬੰਦ ਹੋ ਗਿਆ ਸੀ, ਜੋ ਲੰਮੇ ਸਮੇਂ ਬਾਅਦ ਹੁਣ ਖੁੱਲ੍ਹਿਆ ਹੈ। ਲਾਂਘਾ ਖੁੱਲ੍ਹਣ ’ਤੇ ਉਨ੍ਹਾ ਨੇ ਕਿਹਾ ਕਿ ਅਸੀਂ ਇਹੀ ਅਰਦਾਸ ਕਰਦੇ ਹਾਂ ਕਿ ਸਾਡਾ ਭਾਈਚਾਰਾ ਬਣਿਆ ਰਹੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਬਣੀ ਰਹੇ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਅਸ਼ਵਨੀ ਸ਼ਰਮਾ ਨੇ ਇਹ ਵੀ ਕਿਹਾ ਕਿ ਅਸੀਂ ਖੁਸ਼ ਨਸੀਬ ਹਾਂ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਇਕ ਦਿਨ ਪਹਿਲਾਂ ਸਾਨੂੰ ਕਰਤਾਰਪੁਰ ਸਾਹਿਬ ਜਾਣ ਦਾ ਮੌਕਾ ਮਿਲਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ’ਤੇ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੋਰੋਨਾ ਕਾਰਨ ਬੰਦ ਹੋਏ ਲਾਂਘੇ ਨੂੰ 19 ਮਹੀਨਿਆਂ ਬਾਅਦ ਖੋਲ੍ਹਣ ਦਾ ਜੋ ਫ਼ੈਸਲਾ ਲਿਆ ਹੈ, ਉਹ ਬਹੁਤ ਖ਼ੁਸ਼ੀ ਵਾਲੀ ਗੱਲ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਸਿੱਖ ਸੰਗਤਾਂ ਆਪਣੇ ਗੁਰਧਾਮ ਦੇ ਦਰਸ਼ਨ ਸੌਖੇ ਤਰੀਕੇ ਨਾਲ ਕਰ ਸਕਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਵਫ਼ਦ ਸਵੇਰੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਸਨ। ਭਾਜਪਾ ਦਾ ਵਫ਼ਦ 'ਬੋਲੇ ਸੋ ਨਿਹਾਲ' ਦੇ ਜੈਕਾਰੇ ਲਾਉਂਦਾ ਹੋਇਆ ਡੇਰਾ ਬਾਬਾ ਨਾਨਕ ਪਹੁੰਚਿਆ ਸੀ।
ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਝਗੜੇ ਤੋਂ ਦੁਖ਼ੀ ਪਤੀ ਨੇ ਸੁਸਾਈਡ ਨੋਟ ਲਿਖ ਕੀਤੀ ‘ਖ਼ੁਦਕੁਸ਼ੀ’, ਸਾਲ ਪਹਿਲਾਂ ਹੋਇਆ ਸੀ ਵਿਆਹ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ