ਸਰਬੱਤ ਖਾਲਸਾ ਦਾ ਅਹਿਮ ਉਪਰਾਲਾ, ''ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ'' ਦੀ ਹੋਵੇਗੀ ਸ਼ੁਰੂਆਤ (ਵੀਡੀਓ)

Tuesday, Jun 20, 2017 - 06:26 AM (IST)

ਜਲੰਧਰ— ਸਰਬੱਤ ਖਾਲਸਾ ਵੱਲੋਂ ਗੁਰਦੁਆਰਿਆਂ ਦੇ ਪ੍ਰਬੰਧਾਂ 'ਚ ਸੁਧਾਰ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਰੋਕਣ ਲਈ 'ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ' ਦਾ ਆਗਾਜ਼ ਕੀਤਾ ਜਾ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਹਰ ਗੁਰਦੁਆਰੇ 'ਚ ਸੀਸੀਟੀਵੀ ਲਗਾਏ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਨੂੰ ਚੋਣਾਂ ਦੌਰਾਨ ਧਾਰਮਿਕ ਗ੍ਰੰਥੀਆਂ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਵਾਅਦੇ ਨੂੰ ਯਾਦ ਦਿਲਾਉਣ ਲਈ ਕੈਪਟਨ ਅਮਰਿੰਦਰ ਸਿੰਘ ਕੋਲ ਵਫਦ ਭੇਜਣ ਦੀ ਵੀ ਗੱਲ ਆਖੀ।


Related News