ਗੁਰਦੁਆਰਾ ਮੰਜੀ ਸਾਹਿਬ ਸਾਹਮਣੇ ਅੰਬਾਂ ਨੂੰ ਲੈ ਕੇ ਹੋਈ ਝੜਪ ''ਤੇ ਜਥੇਦਾਰ ਦਾ ਵੱਡਾ ਬਿਆਨ
Monday, Jul 08, 2019 - 06:49 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਸਿੱਖ ਸੰਗਤ ਅਤੇ ਸੇਵਾਦਾਰਾਂ ਵਿਚਾਲੇ ਹੋਈ ਝੜਪ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਇਸ ਮਾਮਲੇ 'ਚ ਜਥੇਦਾਰ ਨੇ ਐੱਸ. ਜੀ. ਪੀ. ਸੀ. ਨੂੰ ਹੁਕਮ ਜਾਰੀ ਕਰਕੇ ਇਸ ਵੀਡੀਓ ਦੇ ਆਧਾਰ 'ਤੇ ਕਾਰਵਾਈ ਕਰਨ ਲਈ ਕਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ਵੀਡੀਓ ਦੀ ਜਾਂਚ ਕਰਕੇ ਇਸ ਦਾ ਸੱਚ ਸਾਹਮਣੇ ਲਿਆਉਣ ਦੇ ਵੀ ਹੁਕਮ ਜਾਰੀ ਕੀਤੇ ਹਨ।
ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲੱਗੇ ਅੰਬਾਂ ਨੂੰ ਲੈ ਕੇ ਸੰਗਤ ਅਤੇ ਸੇਵਾਦਾਰਾਂ ਵਿਚਾਲੇ ਝੜਪ ਹੋ ਗਈ ਸੀ। ਇਹ ਵਿਵਾਦ ਇੰਨਾ ਵੱਧ ਗਿਆ ਕਿ ਇਸ ਦੌਰਾਨ ਕ੍ਰਿਪਾਨ ਤਕ ਵੀ ਕੱਢ ਲਈ ਗਈ ਅਤੇ ਇਸ ਦਰਮਿਆਨ ਦਸਤਾਰ ਦੀ ਵੀ ਬੇਅਦਬੀ ਹੋਈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਹੁਣ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ਮਾਮਲੇ 'ਤੇ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ ਤਾਂ ਦੇਖਣਾ ਹੋਵੇਗਾ ਕਿ ਐੱਸ. ਜੀ. ਪੀ. ਸੀ. ਇਸ 'ਤੇ ਕੀ ਕਾਰਵਾਈ ਕਰਦੀ ਹੈ।