ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਬਿਕਰਮ ਸਿੰਘ ਮਜੀਠੀਆ

01/11/2022 6:28:06 PM

ਚੰਡੀਗੜ੍ਹ : ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਰੂਪੋਸ਼ ਹੋਏ ਬਿਕਰਮ ਸਿੰਘ ਮਜੀਠੀਆ ਕੱਲ੍ਹ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਹਨ। ਜ਼ਮਾਨਤ ਮਿਲਣ ਦੇ ਸ਼ੁੱਕਰਾਨੇ ਵੱਜੋਂ ਬਿਕਰਮ ਮਜੀਠੀਆ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਮਜੀਠੀਆ ਨੇ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਦੀਆਂ ਤਸਵੀਰਾਂ ਵੀ ਆਪਣੇ ਫੇਸਬੁੱਕ ਖਾਤੇ ’ਤੇ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਨਸ਼ੇ ਦੇ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਉਦੋਂ ਤੋਂ ਹੀ ਬਿਕਰਮ ਮਜੀਠੀਆ ਰੂਪਪੋਸ਼ ਸਨ ਅਤੇ ਪੰਜਾਬ ਪੁਲਸ ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਜਗ੍ਹਾ ਛਾਪੇਮਾਰੀ ਵੀ ਕੀਤੀ ਗਈ।

ਇਹ ਵੀ ਪੜ੍ਹੋ : ਚੋਣ ਜ਼ਾਬਤੇ ਦੌਰਾਨ ਪਟਿਆਲਾ ’ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

ਸੋਮਵਾਰ ਨੂੰ ਹਾਈਕੋਰਟ ਨੇ ਦਿੱਤੀ ਸੀ ਜ਼ਮਾਨਤ
ਦੱਸਣਯੋਗ ਹੈ ਕਿ ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਹੁਕਮ ਦਿੱਤੇ ਸਨ। ਇਥੇ ਹੀ ਬਸ ਨਹੀਂ ਹਾਈਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲਗਾ ਦਿੱਤੀ ਸੀ। ਬਿਕਰਮ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਜਿਸ ਵਿਚ ਉਨ੍ਹਾਂ ਨੂੰ ਮਜੀਠੀਆ ਦੀ ਪਟੀਸ਼ਨ ’ਤੇ ਨੋਟਿਸ ਭੇਜ ਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਹਾਈਕੋਰਟ ਵਿਚ ਆਪਣਾ ਜਵਾਬ ਸੌਂਪ ਦਿੱਤਾ ਸੀ। ਇਸ ਦੌਰਾਨ ਅਹਿਮ ਗੱਲ ਇਹ ਹੈ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਅਜੇ ਤੱਕ ਪੰਜਾਬ ਸਰਕਾਰ ਨਸ਼ੇ ਨੂੰ ਚੋਣ ਮੁੱਦਾ ਬਨਾਉਣ ਲਈ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh