ਗੁਰਦੁਆਰਾ ਨਾਨਕਸਰ ਵੇਰਕਾ 'ਚ ਨਤਮਸਤਕ ਹੋਏ ਨਵਜੋਤ ਸਿੰਘ ਸਿੱਧੂ
Tuesday, Nov 12, 2019 - 12:48 PM (IST)

ਅੰਮ੍ਰਿਤਸਰ (ਵੈਬ ਡੈਸਕ)—ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੰਧੂ ਵੀ ਨਤਮਸਤਕ ਹੋਏ ਹਨ। 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਕਾਫੀ ਉਤਸ਼ਾਹ ਹੈ। ਸਰਧਾਲੂ ਸਵੇਰੇ ਤੋਂ ਹੀ ਗੁਰਦੁਆਰੇ 'ਚ ਮੱਥਾ ਟੇਕਣ ਆ ਰਹੇ ਹਨ।
ਦੱਸਣਯੋਗ ਹੈ ਕਿ ਸਿੱਖ ਧਰਮ ਦੇ ਮੋਢੀ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਬਾਬੇ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇੱਥੇ ਲੱਖਾਂ ਦੀ ਗਿਣਤੀ 'ਚ ਨਤਮਸਤਕ ਹੋਣ ਲਈ ਸੰਗਤਾਂ ਪਹੁੰਚ ਰਹੀਆਂ ਹਨ।