ਪਾਕਿ ਸਥਿਤ ਗੁਰਦੁਆਰਾ ਪੰਜਾ ਸਾਹਿਬ ਪੁੱਜ ਕੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕੀਤਾ ਕਥਾ-ਵਿਚਾਰ

02/20/2020 3:13:41 PM

ਤਲਵੰਡੀ ਸਾਬੋ (ਮਨੀਸ਼) : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਗਏ 12 ਮੈਂਬਰੀ ਵਫ਼ਦ ਦਾ ਪਾਕਿਸਤਾਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਅੱਜ ਗੁਰਦੁਆਰਾ ਪੰਜਾ ਸਾਹਿਬ ਵਿਖੇ ਸਮਾਗਮ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰ ਕੀਤਾ। ਇਸ ਮੌਕੇ ਪਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾ ਸਾਹਿਬ ਦੀਆਂ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਦਾ ਸਨਮਾਨ ਵੀ ਕੀਤਾ।

PunjabKesari

ਦੱਸ ਦੇਈਏ ਕਿ ਇਹ ਵਫ਼ਦ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁ. ਸ੍ਰੀ ਡੇਰਾ ਸਾਹਿਬ ਲਾਹੌਰ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਵੀ ਕਰੇਗਾ। ਵਫ਼ਦ 'ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗਾਸਰਾਏ, ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਜਗਸੀਰ ਸਿੰਘ ਜੰਡੋਵਾਲ ਸਰਪੰਚ, ਹਰਮੰਦਰ ਸਿੰਘ ਗੋਰਾ, ਗੁਰਪ੍ਰੀਤ ਸਿੰਘ ਮੁਕਤਸਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਮਨਜਿੰਦਰ ਸਿੰਘ ਮੁਕਤਸਰ, ਬਲਬੀਰ ਸਿੰਘ ਜੋਗਾ, ਬਲਵਿੰਦਰ ਸਿੰਘ ਮੁਕਤਸਰ ਤੇ ਦਲਜੀਤ ਸਿੰਘ ਤੋਂ ਇਲਾਵਾ 3 ਵਿਅਕਤੀ ਦਿੱਲੀ ਤੋਂ ਵੀ ਸ਼ਾਮਲ ਹੋਣਗੇ। ਇਹ ਵਫ਼ਦ 24 ਜਾਂ 25 ਫਰਵਰੀ ਨੂੰ ਪਾਕਿਸਤਾਨ ਤੋਂ ਵਾਪਸ ਪਰਤੇਗਾ।

PunjabKesari

PunjabKesari


cherry

Content Editor

Related News