ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨੇੜੇ ਬਣੀ ਪਾਰਕਿੰਗ ''ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

Monday, Oct 19, 2020 - 03:00 PM (IST)

ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨੇੜੇ ਬਣੀ ਪਾਰਕਿੰਗ ''ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਸ੍ਰੀ ਕੀਰਤਪੁਰ ਸਾਹਿਬ (ਬਾਲੀ)— ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਬਣੀ ਪਾਰਕਿੰਗ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਸਿੰਘ ਪੁੱਤਰ ਹਰਮੀਤ ਸਿੰਘ ਵਾਸੀ ਪਿੰਡ ਕਲਿਆਣਪੁਰ ਨੇ ਇਤਲਾਹ ਦਿੱਤੀ ਕਿ ਉਹ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ।

ਇਹ ਵੀ ਪੜ੍ਹੋ: ਇਸ ਗ਼ਰੀਬ ਪਰਿਵਾਰ ਲਈ ਫ਼ਰਿਸ਼ਤਾ ਬਣ ਕੇ ਬਹੁੜਿਆ ਐੱਸ. ਪੀ. ਓਬਰਾਏ, ਇੰਝ ਕੀਤੀ ਮਦਦ

ਜਦੋਂ ਉਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਣੀ ਪਾਰਕਿੰਗ ਕੋਲ ਪੁੱਜਾ ਤਾਂ ਉਸ ਨੇ ਵੇਖਿਆ ਕਿ ਉਥੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਸੀ, ਜਿਸ ਦੀ ਸੂਚਨਾ ਉਸ ਨੇ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਿੱਤੀ। ਮੌਕੇ 'ਤੇ ਜਾ ਕੇ ਵੇਖਿਆ ਗਿਆ ਤਾਂ ਉਕਤ ਵਿਅਕਤੀ ਦੀ ਸ਼ਨਾਖ਼ਤ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 40 ਸਾਲ, ਸਿਰ ਤੋਂ ਮੋਨਾ, ਦਾੜੀ ਮੁੱਲਾਂ ਫੈਸ਼ਨ, ਸਰੀਰ ਪਤਲਾ ਹੈ ਅਤੇ ਉਸ ਨੇ ਮਲਟੀ ਰੰਗ ਦੀ ਚੈੱਕਦਾਰ ਕਮੀਜ਼, ਚਿੱਟੀ ਪੈਂਟ ਅਤੇ ਨੇਵੀ ਬਲੂ ਟੀ ਸ਼ਰਟ ਪਾਈ ਹੋਈ ਹੈ। ਮ੍ਰਿਤਕ ਦੀ ਸੱਜੀ ਅੱਖ ਦੇ ਥੱਲੇ ਗਿਲਟੀ ਹੈ। ਉਕਤ ਵਿਅਕਤੀ ਦੀ ਲਾਸ਼ ਸ਼ਨਾਖ਼ਤ ਲਈ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਲੰਮੇ ਸਮੇਂ ਤੋਂ ਬਾਅਦ ਸਕੂਲਾਂ 'ਚ ਪਰਤੀ ਰੌਣਕ, ਖਿੜ੍ਹੇ ਵਿਦਿਆਰਥੀਆਂ ਦੇ ਚਿਹਰੇ


author

shivani attri

Content Editor

Related News