ਟਾਂਡਾ ਵਿਖੇ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ''ਚ ਵਿਸਾਖੀ ਮੌਕੇ ਵੱਡੀ ਗਿਣਤੀ ''ਚ ਸੰਗਤ ਹੋਈ ਨਤਮਸਤਕ
Friday, Apr 14, 2023 - 11:32 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਵਿਸਾਖੀ ਅਤੇ ਖਾਲਸਾ ਦੇ ਸਾਜਨਾ ਦਿਵਸ ਮੌਕੇ ਅੱਜ ਇਲਾਕੇ ਦੇ ਇਤਿਹਾਸਕ ਗੁਰੂਘਰਾਂ ਵਿਚ ਸਵੇਰੇ ਹੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ। ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪੁਲ ਪੁਖ਼ਤਾ ਸਾਹਿਬ, ਗਰਨਾ ਸਾਹਿਬ ਅਤੇ ਅਤੇ ਟਾਹਲੀ ਸਾਹਿਬ ਮੂਨਕ ਦੇ ਗੁਰੂਘਰਾਂ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਕੇ ਗੁਰੂ ਘਰ ਮੱਥਾ ਟੇਕ ਰਹੀਆਂ ਹਨ।
ਇਸ ਦੌਰਾਨ ਸਜਾਏ ਗਏ ਦੀਵਾਨਾਂ ਵਿਚ ਰਾਗੀ ਢਾਡੀ ਜੱਥੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰ ਰਹੇ ਹਨ। ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਪਵਿੱਤਰ ਕਾਲੀ ਵੇਈਂ ਵਿਚ ਸੰਗਤਾਂ ਨੇ ਇਸ਼ਨਾਨ ਕੀਤਾ। ਇਸ ਦੌਰਾਨ ਸੰਤ ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲਿਆਂ ਦੀ ਅਗਵਾਈ ਵਿਚ ਬਾਬਾ ਸੁੱਖਾ ਸਿੰਘ ਅਤੇ ਭਾਈ ਜਗਦੀਪ ਸਿੰਘ ਬੁਰਜ ਵੱਲੋਂ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਇਤਿਹਾਸਕ ਵੇਈਂ ਘਾਟ 'ਤੇ ਵਿਸਾਖੀ ਸਮਾਗਮ, ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ ਸ਼ਿਰਕਤ
ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ, ਵਿਧਾਇਕ ਜਸਵੀਰ ਸਿੰਘ ਰਾਜਾ, ਲਖਵਿੰਦਰ ਸਿੰਘ ਲੱਖੀ, ਮਨਜੀਤ ਸਿੰਘ ਦਸੂਹਾ ਨੇ ਸੰਗਤ ਨੂੰ ਖਾਲਸਾ ਦੇ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।