ਗੁਰਦੁਆਰੇ ਮੱਥਾ ਟੇਕਣ ਜਾ ਰਹੇ ਬੱਚੇ ਦੀ ਹਾਦਸੇ ''ਚ ਮੌਤ

Friday, Jan 18, 2019 - 04:23 PM (IST)

ਗੁਰਦੁਆਰੇ ਮੱਥਾ ਟੇਕਣ ਜਾ ਰਹੇ ਬੱਚੇ ਦੀ ਹਾਦਸੇ ''ਚ ਮੌਤ

ਲੁਧਿਆਣਾ : ਲੁਧਿਆਣਾ ਦੇ ਢਾਬਾ ਲੋਹਾਰਾ ਰੋਡ 'ਤੇ ਇਕ ਨਿੱਜੀ ਕੰਪਨੀ ਦੀ ਬਸ ਵਲੋਂ 14 ਸਾਲਾ ਬੱਚੇ ਨੂੰ ਦਰੜ ਦਿੱਤਾ ਗਿਆ। ਹਾਦਸੇ ਵਿਚ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵਲੋਂ ਬਸ 'ਤੇ ਪੱਥਰਬਾਜ਼ੀ ਕਰਦੇ ਹੋਏ ਭੰਨਤੋੜ ਕੀਤੀ ਗਈ। ਘਟਨਾ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕਰਵਾਉਣ ਲਈ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ 'ਤੇ ਕਾਬੂ ਕੀਤਾ। 
ਮ੍ਰਿਤਕ ਬੱਚੇ ਪ੍ਰਿੰਸ ਦੇ ਪਿਤਾ ਨੇ ਦੱਸਿਆ ਕ ਉਹ ਬੱਚਿਆਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਸਨ ਕਿ ਸੜਕ ਪਾਰ ਕਰਦੇ ਸਮੇਂ ਬਸ ਨੇ ਪ੍ਰਿੰਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਪ੍ਰਿੰਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। 
ਉਧਰ ਏ. ਸੀ. ਪੀ. ਰਮਨਦੀਪ ਸਿੰਘ ਭੁੱਲਰ ਨੇ ਇਸ ਸੰਬੰਧੀ ਕਿਹਾ ਕਿ ਬਸ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


author

Gurminder Singh

Content Editor

Related News