ਪੰਜਾਬ ''ਚ ਵੱਡੀ ਘਟਨਾ, ਗੁਰਦੁਆਰਾ ਕਾਰ ਸੇਵਾ ਵਿਖੇ ਲੱਗੀ ਅੱਗ, 3 ਸਰੂਪ ਅਗਨ ਭੇਟ
Thursday, Sep 11, 2025 - 12:59 PM (IST)

ਸਮਰਾਲਾ (ਵਿਪਨ ਬੀਜਾ) : ਸਮਰਾਲਾ ਦੇ ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਨਹਿਰ 'ਤੇ ਸੁਸ਼ੋਭਿਤ ਕਾਰ ਸੇਵਾ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਦੇ ਚੱਲਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ। ਮੌਕੇ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਗੁਰਦੁਆਰਾ ਸਾਹਿਬ ਕਾਰ ਸੇਵਾ ਦੇ ਸੱਚਖੰਡ ਸਾਹਿਬ ਵਿਚ ਬਿਜਲੀ ਦੀਆਂ ਤਾਰਾਂ ਵਿਚ ਹੋ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਏ. ਸੀ. ਦਾ ਕੰਪਰੈਸ਼ਰ ਫੱਟ ਗਿਆ ਜਿਸ ਕਾਰਨ ਅੱਗ ਲੱਗ ਗਈ। ਅੱਗ ਵਧਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ ਜਿਸ ਦੀ ਸੂਚਨਾ ਮਿਲਦੇ ਸਾਰ ਹੀ ਗੁਰਦੁਆਰਾ ਝਾੜ ਸਾਹਿਬ ਤੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਪਹੁੰਚੇ ਜਿਨਾਂ ਨਾਲ ਅਸੀਂ ਵੀ ਮੌਕੇ 'ਤੇ ਪਹੁੰਚੇ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਸਭ ਤੋਂ ਪਹਿਲਾਂ ਪਾਵਨ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਭਾਲਿਆ ਅਤੇ ਗੁਰਦੁਆਰਾ ਸਾਹਿਬ ਵਿਚ ਸੰਗਤ ਨੇ ਸਾਰੀ ਰਾਤ ਬੈਠ ਕੇ ਜਾਪ ਕੀਤਾ। ਇਸ ਘਟਨਾ ਦਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਨੂੰ ਸੂਚਨਾ ਦੇ ਦਿੱਤੀ ਗਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਾਹਿਬ ਨੂੰ ਵੀ ਇਸ ਦੀ ਸੂਚਨਾ ਦਿੱਤੀ ਗਈ ਅਤੇ ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨਾਂ ਦੀ ਡਿਊਟੀ ਲਗਾਈ ਜਿਨ੍ਹਾਂ ਨੇ ਗੁਰਦੁਆਰਾ ਕਾਰ ਸੇਵਾ ਝਾੜ ਸਾਹਿਬ ਵਿਖੇ ਪੂਰਨ ਗੁਰ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੰਭਾਲਿਆ ਅਤੇ ਇਨ੍ਹਾਂ ਸਰੂਪਾਂ ਨੂੰ ਅੱਜ ਸਵੇਰੇ ਗੋਇੰਦਵਾਲ ਸਾਹਿਬ ਨੂੰ ਰਵਾਨਾ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਗ੍ਰਨੇਡ ਹਮਲਾ, ਧਮਾਕੇ ਤੋਂ ਬਾਅਦ ਪੂਰਾ ਇਲਾਕਾ ਕੰਬਿਆ
ਉਨ੍ਹਾਂ ਕਿਹਾ ਕਿ ਅੱਜ ਮਨ ਬੜਾ ਉਦਾਸ ਹੈ ਪਰ ਅਸੀਂ ਕੁਝ ਕਰ ਨਹੀਂ ਸਕਦੇ ਕਿਉਂਕਿ ਹਾਦਸਾ ਹੋਇਆ ਹੈ ਜਿਸ ਨੂੰ ਲੈ ਕੇ ਸੰਗਤ ਵੀ ਬਹੁਤ ਦੁਖੀ ਹੈ। ਉਹ ਅਪੀਲ ਕਰਦੇ ਹਨ ਕਿ ਕਿਰਪਾ ਕਰਕੇ ਆਪਸ ਵਿਚ ਸ਼ਾਂਤੀ ਬਣਾ ਕੇ ਰੱਖੋ ਕੋਈ ਵੀ ਗਲਤ ਅਫਵਾਹ ਨਾ ਫੈਲਾਈ ਜਾਵੇ ਅਤੇ ਨਾ ਹੀ ਅਫਵਾਹਾਂ 'ਤੇ ਯਕੀਨ ਕੀਤਾ ਜਾਵੇ।
ਇਹ ਵੀ ਪੜ੍ਹੋ : ਔਰਤਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e