ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਚ ਸ਼ਰਾਬ ਪੀ ਕੇ ਦਾਖਲ ਹੋਣ ਵਾਲਾ ਗ੍ਰਿਫ਼ਤਾਰ

Wednesday, Jan 31, 2024 - 02:23 PM (IST)

ਮਲੋਟ (ਜੁਨੇਜਾ) : ਥਾਣਾ ਸਿਟੀ ਮਲੋਟ ਅਧੀਨ ਆਉਂਦੇ ਪਿੰਡ ਅਬੁਲਖੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਜੋੜ ਮੇਲੇ ਦੌਰਾਨ ਇਕ ਵਿਅਕਤੀ ਵੱਲੋਂ ਸ਼ਰਾਬ ਪੀ ਕੇ ਲੰਗਰ ਹਾਲ ਵਿਚ ਦਾਖਲ ਹੋਣ ਅਤੇ ਪ੍ਰਬੰਧਕਾਂ ਨਾਲ ਮਾੜਾ ਵਿਵਹਾਰ ਕਰਨ ਦੇ ਕਥਿਤ ਦੋਸ਼ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਅਬੁਲਖੁਰਾਣਾ ਦੇ ਰਮਨਦੀਪ ਸਿੰਘ ਪੁੱਤਰ ਜਸਕਰਨ ਸਿੰਘ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਿਛਲੇ 80 ਸਾਲਾਂ ਤੋਂ ਜੋੜ ਮੇਲਾ ਲੱਗਦਾ ਹੈ।

ਤਿੰਨ ਦਿਨਾਂ ਤੱਕ ਚੱਲਣ ਵਾਲੇ ਜੋੜ ਮੇਲੇ ਦੇ ਆਖਰੀ ਦਿਨ ਪਿੰਡ ਦਾ ਇਕ ਵਿਅਕਤੀ ਰਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਸ਼ਰਾਬ ਪੀ ਕੇ ਲੰਗਰ ਹਾਲ ਵਿਚ ਦਾਖਲ ਹੋ ਗਿਆ ਅਤੇ ਪ੍ਰਬੰਧਕਾਂ ਵੱਲੋਂ ਉਸ ਦੀ ਹਰਕਤ ’ਤੇ ਰੋਸ ਕਰਨ ’ਤੇ ਉਕਤ ਵਿਅਕਤੀ ਨੇ ਡੱਬ ਵਿਚੋਂ ਰਿਵਾਲਵਰ ਕੱਢ ਕੇ ਪ੍ਰਬੰਧਕਾਂ ਨੂੰ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਸ਼ਿਕਾਇਤ ਉਪਰੰਤ ਸਿਟੀ ਮਲੋਟ ਥਾਣੇ ਵਿਚ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਸ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।


Gurminder Singh

Content Editor

Related News