ਗੁਰਦੁਆਰਾ ਸਾਹਿਬ ’ਚ ਸ਼ਰਾਬ ਪੀ ਕੇ ਬੈਠਣ ਵਾਲਾ ਗ੍ਰਿਫ਼ਤਾਰ

Friday, Feb 14, 2025 - 05:19 PM (IST)

ਗੁਰਦੁਆਰਾ ਸਾਹਿਬ ’ਚ ਸ਼ਰਾਬ ਪੀ ਕੇ ਬੈਠਣ ਵਾਲਾ ਗ੍ਰਿਫ਼ਤਾਰ

ਗੁਰੂਹਰਸਹਾਏ (ਕਾਲੜਾ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਛਾਂਗਾ ਰਾਏ ਉਤਾੜ ਦੇ ਗੁਰਦੁਆਰਾ ਸਾਹਿਬ ਵਿਚ ਸ਼ਰਾਬ ਪੀ ਕੇ ਬੈਠਣ ਅਤੇ ਬੇਅਦਬੀ ਕਰਨ ਦੀ ਨੀਅਤ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖ਼ਿਲਾਫ ਥਾਣਾ ਗੁਰੂਹਰਸਹਾਏ ਪੁਲਸ ਨੇ 298 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਦਰਖਾਸਤ ਵੱਲੋਂ ਹੈੱਡ ਗ੍ਰੰਥੀ ਸਤਨਾਮ ਸਿੰਘ ਪ੍ਰਬੰਧਕ ਕਮੇਟੀ ਰਜਿ. ਨੰਬਰ 5050 ਪਿੰਡ ਛਾਂਗਾ ਰਾਏ ਉਤਾੜ ਸਮੇਤ ਮੋਹਬਬਰ ਪੁਰਸ਼ਾਂ ਦੇ ਥਾਣਾ ਮੌਸੂਲ ਹੋਈ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦੋਸ਼ੀ ਸੋਨਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਛਾਂਗਾ ਰਾਏ ਉਤਾੜ ਸ਼ਰਾਬ ਪੀ ਕੇ ਬੈਠ ਗਿਆ ਤੇ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਬੇਅਦਬੀ ਕਰਨ ਲੱਗਿਆ ਸੀ। ਇਸ ਨਾਲ ਸੰਗਤਾਂ ਦੀਆਂ ਭਾਵਨਾਵਾ ਨੂੰ ਠੇਸ ਪਹੁੰਚੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Gurminder Singh

Content Editor

Related News